ਰੋਜ਼ੀ-ਰੋਟੀ ਕਮਾਉਣ ਗਏ ਤਲਵੰਡੀ ਭਾਈ ਦੇ ਨੌਜਵਾਨ ਨੇ ਮਲੇਸ਼ੀਆ ''ਚ ਕੀਤੀ ਖੁਦਕੁਸ਼ੀ
Sunday, Aug 02, 2020 - 06:04 PM (IST)
ਤਲਵੰਡੀ ਭਾਈ (ਗੁਲਾਟੀ): ਮਲੇਸ਼ੀਆ 'ਚ ਰੋਜ਼ੀ-ਰੋਟੀ ਕਮਾਉਣ ਗਏ ਪਿੰਡ ਗਿੱਲ ਦੇ ਨੌਜਵਾਨ ਨੇ ਲਾਕਡਾਊਨ ਦੌਰਾਨ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਕਰਤਾਰ ਸਿੰਘ ਉਮਰ 27 ਸਾਲ ਪੁੱਤਰ ਗੁਰਚਰਨ ਸਿੰਘ ਵਾਸੀ ਗਿੱਲ ਜੋ 7 ਮਹੀਨੇ ਪਹਿਲਾਂ ਆਪਣੇ ਪਿੰਡ ਤੋਂ ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਿਆ ਸੀ, ਜਿਸ ਨੂੰ ਲਾਕਡਾਊਨ ਕਰ ਕੇ ਕੰਮਕਾਜ ਨਾ ਮਿਲਣ ਕਰ ਕੇ ਆਰਥਿਕ ਮੰਦੀ ਦੇ ਚੱਲਦਿਆਂ ਖੁਦਕੁਸ਼ੀ ਕਰਦਿਆਂ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ: ਝਬਾਲ 'ਚ ਮਾਮੂਲੀ ਝਗੜੇ ਨੂੰ ਲੈ ਕੇ ਦਿਨ-ਦਿਹਾੜੇ ਨੌਜਵਾਨ ਦਾ ਕਤਲ
ਪਿੰਡ ਕੋਟ ਕਰੋੜ ਕਲਾਂ ਦੀ ਲੋਕ ਭਲਾਈ ਆਰਮੀ ਗਰੁੱਪ ਸਮਾਜਿਕ ਚੇਤਨਾ ਵੈੱਲਫੇਅਰ ਸੋਸਾਇਟੀ ਰਜਿ. ਦੇ ਪ੍ਰਧਾਨ ਸੁਖਮੰਦਰ ਸਿੰਘ ਬੱਬੂ ਫੌਜੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਪਿੰਡ ਗਿੱਲ ਲਿਆਉਣ ਲਈ ਐੱਸ. ਡੀ. ਐੱਮ. ਰਣਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠਾਂ ਸੋਸਾਇਟੀ ਦੀ ਐਬੂਲੈਂਸ ਵੱਲੋਂ ਦਿੱਲੀ ਏਅਰਪੋਰਟ ਤੋਂ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ। ਜਿੱਥੇ ਗਮਗੀਨ ਮਾਹੌਲ 'ਚ ਕਰਤਾਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਵੱਡਾ ਖੁਲਾਸਾ, ਪਰਿਵਾਰ ਦਾ ਨਾਜਾਇਜ਼ ਮਾਈਨਿੰਗ ਦਾ ਧੰਦਾ ਹੀ ਬਣਿਆ ਬੱਚਿਆਂ ਦੀ ਮੌਤ ਦਾ ਕਾਰਨ