ਮਲੇਸ਼ੀਆ ’ਚ ਮਰੇ ਨੌਜਵਾਨ ਦੀ ਪਿੰਡ ਪੁੱਜੀ ਲਾਸ਼, ਭੁੱਬਾਂ ਮਾਰ ਰੋਇਆ ਪੂਰਾ ਪਰਿਵਾਰ
Tuesday, Sep 14, 2021 - 03:42 PM (IST)
ਭਵਾਨੀਗੜ੍ਹ (ਵਿਕਾਸ): ਆਪਣੇ ਚੰਗੇਰੇ ਭਵਿੱਖ ਦੀ ਆਸ ਲੈ ਕੇ ਮਲੇਸ਼ੀਆ ਗਏ ਦਲਿਤ ਤੇ ਗਰੀਬ ਪਰਿਵਾਰ ਨਾਲ ਸਬੰਧਤ ਨੇੜਲੇ ਪਿੰਡ ਕਾਲਾਝਾੜ ਦੇ ਨੌਜਵਾਨ ਕੇਵਲ ਸਿੰਘ (35) ਦੀ ਮ੍ਰਿਤਕ ਦੇਹ ਸੋਮਵਾਰ ਦੇਰ ਰਾਤ ਭਾਰਤ ਪਹੁੰਚੀ ਅਤੇ ਮੰਗਲਵਾਰ ਨੂੰ ਬਹੁਤ ਹੀ ਗਮਗੀਨ ਮਾਹੌਲ ਵਿੱਚ ਪਰਿਵਾਰ ਵਲੋਂ ਪਿੰਡ ’ਚ ਉਸ ਦਾ ਸਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੇਵਲ ਸਿੰਘ ਦਸ ਕੁ ਸਾਲ ਪਹਿਲਾਂ ਰੁਜ਼ਗਾਰ ਲਈ ਮਲੇਸ਼ੀਆ ਗਿਆ ਸੀ, ਜਿੱਥੇ ਪਿਛਲੇ ਮਹੀਨੇ ਦੀ 12 ਅਗਸਤ ਨੂੰ ਸਿਹਤ ਵਿਗੜ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਜਲੰਧਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਸ਼ਾ ਵੇਚਣ ਤੋਂ ਰੋਕਣ ’ਤੇ ਕੀਤਾ ਦੋਸਤ ਦਾ ਕਤਲ
ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਕੇਵਲ ਸਿੰਘ ਦੀ ਮ੍ਰਿਤਕ ਦੇਹ ਨੂੰ ਵਤਨ ਵਾਪਸ ਲਿਆਉਣ ਲਈ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਗੁਹਾਰ ਲਗਾਈ ਸੀ, ਜਿਸ ਤੋਂ ਬਾਅਦ ਮਾਨ ਨੇ ਪਰਿਵਾਰ ਦੀ ਸਹਾਇਤਾ ਕਰਦਿਆਂ ਮਲੇਸ਼ੀਆ ਵਿਖੇ ਸਮਾਜਿਕ ਕੰਮਾਂ ’ਚ ਮੋਹਰੀ ‘ਮਲੇਸ਼ੀਆ ਹੈਲਪਿੰਗ ਹੈਂਡ’ ਨਾਂ ਦੀ ਸੰਸਥਾ ਦੇ ਸਹਿਯੋਗ ਨਾਲ ਮਲੇਸ਼ੀਆ ਸਰਕਾਰ ਨਾਲ ਰਾਬਤਾ ਬਣਾ ਕੇ ਕੇਵਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾ ਕੇ ਉਸ ਦੇ ਪਰਿਵਾਰ ਨੂੰ ਸੌਂਪੀ। ਪਿੰਡ ਦੀ ਸਰਪੰਚ ਅਮਨਦੀਪ ਕੌਰ ਦੇ ਪਤੀ ਹਿੰਮਤ ਸਿੰਘ ਨੇ ਦੱਸਿਆ ਕਿ ਕੇਵਲ ਸਿੰਘ ਹਾਲੇ ਕੁਆਰਾ ਸੀ ਉਸਦੇ ਪਿਤਾ ਦੀ 6-7 ਮਹੀਨੇ ਪਹਿਲਾਂ ਟੀ.ਬੀ ਦੀ ਬਿਮਾਰੀ ਕਾਰਣ ਮੌਤ ਹੋ ਚੁੱਕੀ ਹੈ। ਮ੍ਰਿਤਕ ਕੇਵਲ ਸਿੰਘ ਆਪਣੇ ਪਰਿਵਾਰ ਵਿੱਚ ਵਿਧਵਾ ਮਾਂ ਤੇ ਇੱਕ ਭੈਣ ਛੱਡ ਗਿਆ।
ਇਹ ਵੀ ਪੜ੍ਹੋ : ਖ਼ੌਫਨਾਕ ਅੰਜਾਮ ਤਕ ਪਹੁੰਚੇ ਪ੍ਰੇਮ ਸਬੰਧ, ਕੁੜੀ ਦੇ ਪਰਿਵਾਰ ਵਲੋਂ ਕੁੱਟਮਾਰ ਕਰਨ ’ਤੇ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ