ਮਾਲੇਰਕੋਟਲਾ : ਬੱਸਾਂ ’ਤੇ ਲੱਗੇ ਮੁੱਖ ਮੰਤਰੀ ਚੰਨੀ ਦੇ ਫਲੈਕਸ ਬੋਰਡਾਂ ’ਤੇ ਕਿਸਾਨਾਂ ਨੇ ਮਲੀ ਕਾਲਖ

10/29/2021 9:48:06 AM

ਮਾਲੇਰਕੋਟਲਾ (ਸ਼ਹਾਬੂਦੀਨ, ਜ਼ਹੂਰ) - ਪੰਜਾਬ ਦੇ ਮਾਲਵਾ ਖੇਤਰ ’ਚ ਗੁਲਾਬੀ ਸੂੰਡੀ ਦੀ ਮਾਰ ਨਾਲ ਬਰਬਾਦ ਹੋਈ ਨਰਮੇ ਦੀ ਫ਼ਸਲ ਦੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਮਿੰਨੀ ਸਕੱਤਰੇਤ ਦੇ ਗੇਟਾਂ ਦਾ ਘਿਰਾਓ ਕਰ ਕੇ ਕਿਸਾਨ ਲਗਾਤਾਰ ਧਰਨੇ ’ਤੇ ਬੈਠੇ ਹੋਏ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਸੂਬੇ ’ਚ ਸਰਕਾਰੀ ਬੱਸਾਂ ’ਤੇ ਲੱਗੀਆਂ ਮੁੱਖ ਮੰਤਰੀ ਚੰਨੀ ਦੀਆਂ ਫੋਟੋਆਂ ਵਾਲੇ ਫਲੈਕਸ ਬੋਰਡਾਂ ਜਿਨ੍ਹਾਂ ’ਤੇ ਕਰਜ਼ਾ ਮੁਆਫ਼ੀ ਬਾਰੇ ਲਿਖਿਆ ਹੋਇਆ ਹੈ, ਨੂੰ ਪਾੜਣ ਅਤੇ ਕਾਲਖ ਮਲਣ ਦਾ ਪ੍ਰੋਗਰਾਮ ਉਲੀਕਿਆਂ।

ਪੜ੍ਹੋ ਇਹ ਵੀ ਖ਼ਬਰ - ਕੇਜਰੀਵਾਲ ਦਾ ਵੱਡਾ ਦਾਅਵਾ, ‘1 ਅਪ੍ਰੈਲ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਨਹੀਂ ਕਰਨ ਦੇਆਂਗੇ ਖ਼ੁਦਕੁਸ਼ੀ’

ਉਲੀਕੇ ਗਏ ਪ੍ਰੋਗਰਾਮ ਤਹਿਤ ਮਾਲੇਰਕੋਟਲਾ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਹੇਠ ਇਕੱਠੇ ਹੋਣ ਉਪਰੰਤ ਸਥਾਨਕ ਬੱਸ ਸਟੈਂਡ ਪੁੱਜ ਕੇ ਸਰਕਾਰੀ ਬੱਸਾਂ ’ਤੇ ਲੱਗੀਆਂ ਮੁੱਖ ਮੰਤਰੀ ਚੰਨੀ ਦੀਆਂ ਫੋਟੋਆਂ ਵਾਲੇ ਫਲੈਕਸ ਬੋਰਡਾਂ ’ਤੇ ਕਾਲਖ ਮਲ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਕਿਸਾਨ ਯੂਨੀਅਨ ਦੇ ਬਲਾਕ ਮੀਤ ਪ੍ਰਧਾਨ ਨਿਰਮਲ ਸਿੰਘ ਅਲੀਪੂਰ ਨੇ ਆਪਣੇ ਸੰਬੋਧਨ ਦੌਰਾਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ’ਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫ਼ਸਲ ਵਾਲੇ ਖੇਤਾਂ ਦਾ ਦੌਰਾ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਨੂੰ ਕੋਈ ਸਰਕਾਰੀ ਸਹਾਇਤਾ ਸਰਕਾਰ ਵੱਲੋਂ ਨਹੀਂ ਦਿੱਤੀ ਗਈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

rajwinder kaur

This news is Content Editor rajwinder kaur