ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ 'ਚ ਆਇਆ ਨਵਾਂ ਮੋੜ

07/03/2019 5:06:10 PM

ਮਲੇਰਕੋਟਲਾ (ਹਨੀ ਕੋਹਲੀ) - ਮਲੇਰਕੋਟਲਾ 'ਚ ਤਿੰਨ ਸਾਲ ਪਹਿਲਾਂ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਨੇ ਅਹਿਮ ਮੋੜ ਲੈ ਲਿਆ ਹੈ। ਇਸ ਮਾਮਲੇ ਨਾਲ ਸੰਬੰਧਤ ਗਵਾਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਇਸ ਕੇਸ ਵਿਚ ਮੁੱਖ ਗਵਾਹ ਅਸ਼ਰਫ ਚੌਧਰੀ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਅਸ਼ਰਫ ਚੌਧਰੀ ਨੇ ਕਿਹਾ ਕਿ ਉਹ ਇਸ ਮਾਮਲੇ ਦਾ ਮੁੱਖ ਗਵਾਹ ਹੈ ਅਤੇ ਉਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਲਈ ਅੱਜ ਬੁਲਾਇਆ ਗਿਆ ਹੈ। ਅਦਾਲਤ 'ਚ ਪੇਸ਼ ਹੁੰਦੇ ਸਾਰ ਹੀ ਉਨ੍ਹਾਂ ਨੇ ਦੋਸ਼ੀਆਂ ਦੀ ਪਛਾਣ ਕਰ ਲਈ, ਕਿਉਂਕਿ ਉਨ੍ਹਾਂ ਨੇ ਦੋਸ਼ੀਆਂ ਦੇ ਸਿਰਫ ਚੇਹਰੇ ਹੀ ਦੇਖੇ ਸਨ ਅਤੇ ਉਨ੍ਹਾਂ ਦੇ ਨਾਂ ਨਹੀਂ ਸੀ ਪਤਾ। ਉਸ ਨੇ ਕਿਹਾ ਕਿ ਜਦੋਂ ਉਹ ਅਤੇ ਉਸ ਦਾ ਦੋਸਤ ਜਰਗ ਚੌਕ 'ਚ ਖੰਨਾ ਵਾਲੀ ਸੜਕ 'ਤੇ ਖੜ੍ਹੇ ਸਨ ਤਾਂ ਦੋਵੇਂ ਦੋਸ਼ੀ ਥਾਰ ਜੀਪ 'ਚ ਸਵਾਰ ਹੋ ਕੇ ਆ ਰਹੇ ਸਨ। ਵਿਜੇ ਕੁਮਾਰ ਉਸ ਦਿਨ ਗੱਡੀ ਚਲਾ ਰਿਹਾ ਸੀ ਅਤੇ ਕਥੂਰਿਆ ਗੱਡੀ 'ਚ ਬੈਠ ਕੇ ਕੁਰਾਨ ਸ਼ਰੀਫ ਦੇ ਪੰਨੇ ਫਾੜ ਰਿਹਾ ਸੀ। ਪੰਨੇ ਫਾੜਨ ਤੋਂ ਬਾਅਦ ਉਕਤ ਦੋਸ਼ੀ ਖੰਨਾ ਵਾਲੇ ਪਾਸੇ ਨੂੰ ਚੱਲੇ ਗਏ। 

ਉਧਰ ਦੂਜੇ ਪਾਸੇ ਨਰੇਸ਼ ਯਾਦਵ ਦੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਰੇ ਲਈ ਇਹ ਖੁਸ਼ੀ ਦਾ ਮੌਕਾ ਹੈ, ਕਿਉਂਕਿ ਇਹ ਮਾਮਲਾ ਪਿਛਲੇ 3 ਸਾਲ ਤੋਂ ਲਟਕ ਰਿਹਾ ਸੀ ਅਤੇ ਅੱਗੇ ਨਹੀਂ ਸੀ ਵੱਧ ਰਿਹਾ। ਉਨ੍ਹਾਂ ਕਿਹਾ ਕਿ ਪਾਰਟੀ 'ਚ ਉਨ੍ਹਾਂ ਦੀ ਅਹਿਮੀਅਤ ਨੂੰ ਖਰਾਬ ਕਰਨ ਲਈ ਉਨ੍ਹਾਂ ਨੂੰ ਇਸ ਮਾਮਲੇ 'ਚ ਝੂਠਾ ਫਸਾਇਆ ਗਿਆ ਹੈ, ਕਿਉਂਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਾਲੀ ਸੀ। ਜ਼ਿਕਰਯੋਗ ਹੈ ਕਿ 3 ਸਾਲ ਪਹਿਲਾਂ (25 ਜੂਨ 2016) ਅਕਾਲੀ ਸਰਕਾਰ ਸਮੇਂ ਸੰਗਰੂਰ ਦੇ ਮਾਲੇਰਕੋਟਲਾ ਵਿਖੇ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਸੀ। ਜਿਸ ਤੋਂ ਬਾਅਦ ਪੁਲਸ ਨੇ ਥਾਣਾ ਸਿਟੀ-1 ਮਾਲੇਰਕੋਟਲਾ 'ਚ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਤੋਂ ਪੁੱਛਗਿੱਛ ਮਗਰੋਂ ਦਿੱਲੀ ਤੋਂ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਸੀ।


rajwinder kaur

Content Editor

Related News