ਗੜੇਮਾਰੀ ਪ੍ਰਭਾਵਿਤ ਇਲਾਕਿਆਂ ਦਾ ਖਹਿਰਾ ਨੇ ਕੀਤਾ ਦੌਰਾ (ਵੀਡੀਓ)
Friday, Jan 25, 2019 - 10:15 AM (IST)
ਮਾਲੇਰਕੋਟਲਾ— ਬੀਤੇ ਦਿਨੀਂ ਹੋਈ ਬਾਰਸ਼ ਅਤੇ ਗੜੇਮਾਰੀ ਕਾਰਨ ਦਰਜਨਾਂ ਕਿਸਾਨਾਂ ਦੀ ਕਣਕ ਦੀ ਫਸਲ ਪਾਣੀ 'ਚ ਡੁੱਬ ਗਈ ਅਤੇ ਪਾਣੀ ਖੇਤਾਂ 'ਚ ਛੱਪੜ ਦਾ ਰੂਪ ਧਾਰਨ ਕਰ ਗਿਆ, ਜਿਸ ਕਾਰਨ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬੀਤੇ ਦਿਨ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਮਾਲੇਰਕੋਟਲਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਖਹਿਰਾ ਨੇ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣਗੇ। ਖਹਿਰਾ ਨੇ ਸਰਕਾਰ ਕੋਲੋਂ ਕਿਸਾਨਾਂ ਨੂੰ 60 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।