ਖੂਹ ''ਚੋਂ ਬਜ਼ੁਰਗ ਦੀ ਲਾਸ਼ ਬਰਾਮਦ
Saturday, Mar 23, 2019 - 10:53 AM (IST)

ਮੱਲ੍ਹੀਆ ਕਲਾਂ (ਜ.ਬ) : ਪਿੰਡ ਰਸੂਲਪੁਰ ਕਲਾਂ ਵਿਖੇ 65 ਸਾਲਾਂ ਬਜ਼ੁਰਗ ਪਿਛਲੇ ਇਕ ਹਫਤੇ ਤੋਂ ਲਾਪਤਾ ਸੀ, ਦੀ ਅੱਜ ਪਿੰਡ ਦੇ ਖੂਹ 'ਚੋਂ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਪੁਲਸ ਚੌਕੀ ਪਿੰਡ ਉੱਗੀ ਦੇ ਇੰਚਾਰਜ ਪਰਮਜੀਤ ਸਿੰਘ ਮੁਤਾਬਕ ਅਮਰਜੀਤ ਸਿੰਘ (65) ਪੁੱਤਰ ਕਰਤਾਰ ਸਿੰਘ ਵਾਸੀ ਰਸੂਲਪੁਰ ਕਲਾਂ ਪੰਜਾਬ ਪੁਲਸ 'ਚੋਂ ਰਿਟਾਇਰ ਸੀ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।