ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਜਾਰੀ ਕੀਤੇ ਸੰਮਨ, ਜਾਣੋ ਪੂਰਾ ਮਾਮਲਾ

Monday, May 15, 2023 - 03:32 PM (IST)

ਸੰਗਰੂਰ (ਬੇਦੀ, ਵੈੱਬ ਡੈਸਕ) : ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਰਹਿਣ ਵਾਲੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਵਰਵਾਜ ਨੇ ਸਥਾਨਕ ਅਦਾਲਤ ਵਿਚ ਮਲਿਕਾਅਰਜੁਨ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਅਦਾਲਤ ਦੀ ਸਿਵਲ ਜੱਜ ਰਮਨਦੀਪ ਕੌਰ ਵੱਲੋਂ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਬਿਜਲੀ ਦਰਾਂ 'ਚ ਹੋਏ ਵਾਧੇ 'ਤੇ CM ਮਾਨ ਦਾ ਵੱਡਾ ਬਿਆਨ

ਹਿਤੇਸ਼ ਭਾਰਦਵਾਜ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਤੇ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦੀ ਗੱਲ ਆਖੀ। ਹਿਤੇਸ਼ ਭਾਰਦਵਾਜ ਨੇ ਕਿਹਾ ਕਿ ਖੜਗੇ ਦੇ ਇਸ ਬਿਆਨ ਕਾਰਨ ਉਨ੍ਹਾਂ ਦੇ ਮਨਾਂ ਨੂੰ ਬਹੁਤ ਠੇਸ ਪਹੁੰਚੀ ਹੈ, ਜਿਸ ਦੇ ਚੱਲਦਿਆਂ ਅਸੀਂ ਅਦਾਲਤ ਤੱਕ ਪਹੁੰਚ ਕੀਤੀ। 

ਇਹ ਵੀ ਪੜ੍ਹੋ- ਪ੍ਰੇਮ ਸੰਬੰਧਾਂ ਤੋਂ ਖਫ਼ਾ ਪਿਓ-ਪੁੱਤ ਨੇ ਧੀ ਨੂੰ ਦਿੱਤੀ ਦਰਦਨਾਕ ਮੌਤ, ਪ੍ਰੇਮੀ ਦੇ ਹੋਏ ਕਤਲ ਮਗਰੋਂ ਖੁੱਲ੍ਹੇ ਵੱਡੇ ਭੇਤ

ਜ਼ਿਕਰਯੋਗ ਹੈ ਕਿ ਬਜਰੰਗ ਦਲ ਦੀ ਯੁਵਾ ਸ਼ਾਖਾ ਅਤੇ ਚੰਡੀਗੜ੍ਹ ਇਕਾਈ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ 'ਤੇ ਆਪਣੀ ਦੇ ਕਰਨਾਟਕ ਚੋਣ ਮੈਨੀਫੈਸਟੋ ਦੌਰਾਨ ਬਜਰੰਗ ਦਲ ਖ਼ਿਲਾਫ਼ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 100 ਕਰੋੜ ਰੁਪਏ ਦਾ ਜੁਰਮਾਨਾ ਮੰਗਿਆ। 4 ਮਈ ਨੂੰ ਇਹ ਨੋਟਿਸ ਜਾਰੀ ਕਰ 14 ਦਿਨਾਂ ਅੰਦਰ ਜੁਰਮਾਨਾ ਦੀ ਮੰਗ ਕੀਤੀ ਗਈ ਸੀ ਪਰ ਹੁਣ ਤੱਕ ਵੀ ਕਾਂਗਰਸ ਵੱਲੋਂ ਇਸ ਮਾਮਲੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News