ਡੇਢ ਸਾਲਾ ਬੱਚੀ ਨੂੰ ਅਗਵਾ ਕਰਨ ਵਾਲਾ ਲੋਕਾਂ ਦੇ ਰੰਗੇ ਹੱਥੀਂ ਕੀਤਾ ਕਾਬੂ
Sunday, Jul 28, 2019 - 11:46 AM (IST)

ਮਲੋਟ (ਤਰਸੇਮ ਢੁੱਡੀ, ਗੋਇਲ) – ਸਥਾਨਕ ਪਟੇਲ ਨਗਰ ਵਿਖੇ ਉਸ ਸਮੇਂ ਡਰ ਦਾ ਮਾਹੋਲ ਪੈਦਾ ਹੋ ਗਿਆ ਜਦ ਇਕ ਵਿਅਕਤੀ ਵਲੋਂ ਡੇਢ ਸਾਲ ਬੱਚੀ ਨੂੰ ਅਗਵਾ ਕਰਨ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਰੇਖਾ ਅਤੇ ਧਰਮਿੰਦਰ ਦੀ ਡੇਢ ਸਾਲ ਦੀ ਲੜਕੀ ਦਿਵਿਆ, ਜਦ ਘਰ ਦੇ ਬਾਹਰ ਨਲਕੇ ਤੋਂ ਪਾਣੀ ਪੀ ਰਹੀ ਸੀ ਤਾਂ ਇਕ ਵਿਅਕਤੀ ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਿਆ। ਬੱਚੀ ਦੇ ਮਾਪਿਆਂ ਵਲੋਂ ਜਦੋਂ ਰੌਲਾ ਪਾਇਆ ਗਿਆ ਤਾਂ ਮੁਹੱਲਾ ਵਾਸੀਆਂ ਨੇ ਇਕੱਠਾ ਹੋ ਕੇ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਕੁੱਟਮਾਰ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ।
ਇਸ ਸਬੰਧੀ ਜਦੋਂ ਥਾਣਾ ਸਿਟੀ ਮਲੋਟ ਦੇ ਇੰਚਾਰਜ ਜਸਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਅਕਤੀ ਦੀ ਪਛਾਣ ਮਹੀਦੇਵ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।