ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਧੀਰਾ ਖੁੱਡੀਆਂ ਵਲੋਂ ਕਾਂਗਰਸ ਤੋਂ ਅਸਤੀਫ਼ਾ
Saturday, Dec 05, 2020 - 02:49 PM (IST)
 
            
            ਮਲੋਟ (ਜੁਨੇਜਾ): ਪਿਛਲੇ 28 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਰਣਧੀਰ ਸਿੰਘ ਖੁੱਡੀਆਂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਅੰਗਰੇਜੀ ਵਿਚ ਟਾਈਪ ਕਰਕੇ ਦਿੱਤੇ ਅਸਤੀਫ਼ੇ ਦੇਣ ਦਾ ਕਾਰਨ ਘਰੇਲੂ ਦੱਸਿਆ ਹੈ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਸਿੰਗਲਾ ਨੇ ਇੱਕ ਮਹੀਨੇ ਦੀ ਤਨਖ਼ਾਹ ਕਿਸਾਨੀ ਸੰਘਰਸ਼ ਨੂੰ ਕੀਤੀ ਸਮਰਪਿਤ
ਜ਼ਿਕਰਯੋਗ ਹੈ ਕਿ ਐੱਨ.ਐੱਸ.ਯੂ.ਆਈ. ਤੋਂ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ, ਪ੍ਰਦੇਸ਼ ਯੂਥ ਦੇ ਜਨਰਲ ਸਕੱਤਰ ਅਤੇ ਹੁਣ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੀ.ਪੀ. ਸੀ.ਸੀ. ਦੇ ਮੈਂਬਰ ਵਜੋਂ ਕੰਮ ਕਰ ਰਹੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਉਹ ਕਾਂਗਰਸ ਪਾਰਟੀ ਦੀ ਮੌਜੂਦਾ ਕਾਰਵਾਈ ਤੋਂ ਸੰਤੁਸ਼ਟ ਨਹੀਂ ਸਨ ਉੱਥੇ ਉਹ ਕਿਸਾਨ ਅੰਦਲਨ 'ਚ ਸਰਗਰਮੀ ਨਾਲ ਕੰਮ ਕਰਨਾ ਚਾਹੰਦੇ ਸਨ ਪਰ ਸਿਆਸੀ ਪਾਰਟੀ ਦਾ ਠੱਪਾ ਉਨ੍ਹਾਂ ਦੇ ਰਸਤੇ ਵਿਚ ਅੜਿੱਕਾ ਬਣ ਰਿਹਾ ਸੀ। ਇਸ ਲਈ ਹੁਣ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਉਹ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ: ਹੁਣ ਬਾਬਾ ਸੇਵਾ ਸਿੰਘ ਨੇ ਕੀਤਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰਨ ਦਾ ਐਲਾਨ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            