ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ

Monday, Mar 02, 2020 - 11:37 AM (IST)

ਮਲੋਟ (ਜੁਨੇਜਾ) - ਮਲੋਟ ਦੀ ਬੁੱਕਲ ਵਿਚ ਵਸੇ ਪਿੰਡ ਦਾਨੇਵਾਲਾ ਵਿਖੇ ਦਿਨ ਚੜਦਿਆਂ ਹੀ ਇਕ ਮੰਦਭਾਗੀ ਖਬਰ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦਾਨੇਵਾਲਾ ’ਚ ਰਹਿ ਰਹੇ ਇਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਆਧਾਰ ’ਤੇ ਆਪਣੀ ਪਤਨੀ ਦਾ ਕੁਹਾੜੀ ਮਾਰ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨੇੜੇ ਦੇ ਹਸਪਤਾਲ ਭੇਜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬਬਲੀ ਸਿੰਘ ਨਾਮਕ ਵਿਅਕਤੀ ਪਿੰਡ ਨੇੜੇ ਬਣੇ ਫੋਕਲ ਪੁਆਇੰਟ ਸਥਿਤ ਇਕ ਢਲਾਈ ਫੈਕਟਰੀ ’ਚ ਕੰਮ ਕਰਦਾ ਹੈ। ਉਕਤ ਵਿਅਕਤੀ ਪਿੰਡ ਦਾਨੇਵਾਲਾ ਵਿਖੇ ਆਪਣੀ ਪਤਨੀ ਸਿਮਰਜੀਤ ਕੌਰ (30) ਅਤੇ ਚਾਰ ਸਾਲਾਂ ਦੀ ਬੱਚੀ ਅਤੇ ਆਪਣੀ ਮਾਂ ਨਾਲ ਰਹਿ ਰਿਹਾ ਸੀ। 

ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ ਸੱਤ ਕੁ ਵਜੇ ਜਦੋਂ ਉਕਤ ਵਿਅਕਤੀ ਦੀ ਮਾਂ ਉਸ ਦੀ ਬੱਚੀ ਨਾਲ ਘਰੋਂ ਬਾਹਰ ਗਈ ਸੀ ਤਾਂ ਉਸ ਨੇ ਮੌਕਾ ਦੇਖ ਕੇ ਆਪਣੀ ਪਤਨੀ ’ਚਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾਂ ਦੀ ਸੂਚਨਾ ਮਿਲਦੇ ਸਾਰ ਸਿਟੀ ਮਲੋਟ ਦੀ ਪੁਲਸ ਦੇ ਮੁੱਖ ਅਫਸਰ ਅਮਨਦੀਪ ਸਿੰਘ ਬਰਾੜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਥਾਣਾ ਮੁੱਖੀ ਨੇ ਦੱਸਿਆ ਕਿ ਇਹ ਕਤਲ ਨਾਜਾਇਜ਼ ਰਿਸ਼ਤਿਆ ਦੇ ਸ਼ੱਕ ਦੇ ਆਧਾਰ ’ਤੇ ਕੀਤਾ ਗਿਆ। ਮੁਲਜ਼ਮ ਬਬਲੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਕਿਸੇ ਨਾਲ ਫੋਨ ’ਤੇ ਗੱਲ ਕਰਦੀ ਹੈ, ਜਿਸ ਕਰਕੇ ਉਨ੍ਹਾਂ ਦੋਵਾਂ ਦਾ ਆਪਸ ’ਚ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਇਸੇ ਕਲੇਸ਼ ਤੋਂ ਪਰੇਸ਼ਾਨ ਅਤੇ ਗੁੱਸੇ ’ਚ ਆ ਕੇ ਉਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। 


rajwinder kaur

Content Editor

Related News