ਪੰਚਾਇਤ 'ਚ ਹੋਈ ਬੇਜ਼ਿੱਦਤੀ ਕਾਰਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

06/22/2019 9:17:39 AM

ਮਲੋਟ (ਤਰਸੇਮ ਢੁੱਡੀ) : ਪਿੰਡ ਆਧਨੀਆਂ 'ਚ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਦੇ ਮ੍ਰਿਤਕ ਦੇ ਲੜਕੇ ਗੁਰਮੀਤ ਸਿੰਘ ਨੇ ਬਿਆਨ 'ਚ ਦੋਸ਼ ਲਾਇਆ ਕਿ ਉਸਨੂੰ ਪਿੰਡ 'ਚ ਪੰਚਾਇਤ 'ਚ ਸੱਦ ਕੇ ਉਸ 'ਤੇ ਪਿੰਡ ਦੀਆਂ ਔਰਤਾਂ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਅਤੇ ਉਸਦੀ ਕੁੱਟ-ਮਾਰ ਕੀਤੀ। ਇਸ ਦੌਰਾਨ ਉਸਦਾ ਪਿਤਾ ਗੁਰਪ੍ਰੀਤ ਸਿੰਘ ਵੀ ਮੌਕੇ 'ਤੇ ਆ ਗਿਆ, ਉਸਨੂੰ ਵੀ ਬੇਇੱਜ਼ਤ ਕੀਤਾ ਗਿਆ। ਇਸ ਬੇਇੱਜ਼ਤੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਉਸਦੇ ਪਿਤਾ ਨੇ ਘਰ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਉਪਰੰਤ ਜਦੋਂ ਉਸਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਥਾਣਾ ਲੰਬੀ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਗੁਰਮੀਤ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News