ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

Tuesday, Dec 28, 2021 - 10:39 AM (IST)

ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਆਇਆ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਗ੍ਰੰਥੀ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਗ੍ਰੰਥੀ ਸਿੰਘ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਗ੍ਰੰਥੀ ਸਿੰਘ ਵਲੋਂ ਇਸ ਘਟਨਾ ਦੀ ਸੂਚਨਾ ਪੁਲਸ ਅਤੇ ਪਿੰਡ ਦੇ ਲੋਕਾਂ ਨੂੰ ਦਿੱਤੀ ਗਈ। ਗ੍ਰੰਥੀ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਨਾਲ ਸਬੰਧਿਤ ਹੈ। ਵਰਨਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ. ਕੈਮਰੇ ਨਹੀਂ ਲੱਗੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?


author

rajwinder kaur

Content Editor

Related News