ਮੁਕਤਸਰ ਵਾਸੀਆਂ ਲਈ ਚੰਗੀ ਖ਼ਬਰ, ਜਲਦ ਸ਼ੁਰੂ ਹੋਵੇਗਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ
Thursday, Feb 16, 2023 - 06:24 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ 'ਤੇ ਆਉਂਦੇ ਦਰੱਖ਼ਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜਨਲ ਇਮਪਾਵਰਡ ਕਮੇਟੀ ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ 'ਤੇ ਆਉਂਦੇ ਦਰੱਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ, ਪੁਲਸ ਮੁਲਾਜ਼ਮ ਦੇ ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।