ਪੰਜਾਬ ਚੋਣਾਂ 2022 : ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ

Sunday, Feb 20, 2022 - 02:54 PM (IST)

ਪੰਜਾਬ ਚੋਣਾਂ 2022 : ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ

ਮੋਗਾ (ਗੋਪੀ) : ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੂਦ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਕਦੇ ਖ਼ੁਦ ਨੂੰ ਵੀ ਵੋਟ ਪਾਉਣੀ ਪਵੇਗੀ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਪਿੰਡ 'ਚ ਮਾਹੌਲ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਬਹਿਸਬਾਜ਼ੀ

ਮਾਲਵਿਕਾ ਸੂਦ ਨੇ ਕਿਹਾ ਕਿ ਅਸੀਂ ਰਲ-ਮਿਲ ਕੇ ਮੋਗਾ ਨੂੰ ਸੋਹਣਾ ਬਣਾਉਣਾ ਹੈ। ਦੱਸਣਯੋਗ ਹੈ ਕਿ ਮੋਗਾ 'ਚ ਸਵੇਰੇ 8 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ। ਪੋਲਿੰਗ ਬੂਥਾਂ 'ਤੇ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News