CM ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਾਲਵਿੰਦਰ ਕੰਗ, ਕਿਹਾ-ਦੇਸ਼ 'ਚ ਲੋਕਤੰਤਰ ਦਾ ਕਤਲ ਹੋਇਆ

03/22/2024 11:48:39 AM

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਈ. ਡੀ. ਵੱਲੋਂ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਨੇਤਾ ਮਾਲਵਿੰਦਰ ਸਿੰਘ ਕੰਗ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਦਾ ਕਤਲ ਹੋਇਆ ਹੈ। ਭਾਜਪਾ ਨੇ ਕੱਟੜ ਈਮਾਨਦਾਰ ਮੁੱਖ ਮੰਤਰੀ ਦੇ ਖ਼ਿਲਾਫ਼ ਬਦਲੇ ਦੀ ਰਾਜਨੀਤੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕੋ ਮਕਸਦ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਤੋਂ ਬਾਹਰ ਰੱਖਣਾ ਹੈ। ਭਾਜਪਾ ਕੇਜਰੀਵਾਲ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਪ੍ਰਚਾਰ ਤੋਂ ਦੂਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ 'ਆਪ' ਵਰਕਰਾਂ ਵੱਲੋਂ ਅੱਜ ਮੋਹਾਲੀ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। 

PunjabKesari

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹੀ ਡਰ ਸਤਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿਚ ਇਕਲੌਤੇ ਅਜਿਹੇ ਨੇਤਾ ਹਨ, ਜੋ ਸੜਕ ਤੋਂ ਲੈ ਕੇ ਸੰਸਦ ਤੱਕ ਬੇਬਾਕੀ ਤਰੀਕੇ ਨਾਲ ਤੱਥਾਂ ਦੇ ਆਧਾਰ 'ਤੇ ਭਾਜਪਾ ਦੀਆਂ ਲੋਕਾਂ ਖ਼ਿਲਾਫ਼ ਨੀਤੀਆਂ ਨੂੰ ਉਜਾਗਰ ਕਰਦੇ ਹਨ ਅਤੇ ਸਿਆਸੀ ਫ਼ੀਲਡ ਵਿਚ ਬੜੀ ਚੁਣੌਤੀ ਦੇ ਨਾਲ ਉਨ੍ਹਾਂ ਦੇ ਸਾਹਮਣੇ ਆਉਂਦੇ ਹਨ। 

ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ ਵੱਡਾ ਬਿਆਨ, ਥੋੜੇ ਦਿਨਾਂ ਤੱਕ ਅਕਾਲੀ-ਭਾਜਪਾ ਗੱਠਜੋੜ ਦੀ ਸਥਿਤੀ ਹੋਵੇਗੀ ਸਾਫ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News