ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

Tuesday, Sep 17, 2024 - 03:18 PM (IST)

ਬੇਗੋਵਾਲ (ਰਜਿੰਦਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਵਿਚਾਰ ਬੇਬਾਕੀ ਨਾਲ ਰੱਖਣ ਵਾਲੇ ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਇਹ ਕਾਰਵਾਈ ਪੰਜਾਬ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰਵਾਉਂਦੀ ਹੈ। ਬੀਬੀ ਜਗੀਰ ਕੌਰ ਨੇ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਨੂੰ ਪ੍ਰੈੱਸ ਦੀ ਅਜ਼ਾਦੀ ਅਤੇ ਵਿਰੋਧੀ ਵਿਚਾਰਾਂ ਦੇ ਪ੍ਰਗਟਾਵੇ 'ਤੇ ਸਿਧਾ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਕਮਾਂ ਦਾ ਇਹ ਸੁਭਾਅ ਕਦੇ ਵੀ ਨਹੀਂ ਰਿਹਾ, ਜਿਹੜਾ ਵਿਚਾਰਾਂ ਦੇ ਪ੍ਰਗਟਾਵੇਂ ਤੋਂ ਇਸ ਕਦਰ ਡਰ ਗਏ ਹੋਣ। ਪੰਜਾਬ ਨੇ ਕਦੇ ਵੀ ਜੁਬਾਨਬੰਦੀ ਨੂੰ ਸਹਿਣ ਨਹੀਂ ਕੀਤਾ ਤੇ ਨਾ ਹੀ ਭਵਿੱਖ ਵਿਚ ਕਰੇਗਾ।

ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਜ਼ਰੂਰੀ ਜਾਣਕਾਰੀ, ਯਾਤਰਾ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਨਾਲ ਕੀ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਬਾਕੀ ਪੰਜਾਬੀ ਮੂੰਹ ਵਿਚ ਘੁੰਗਣੀਆਂ ਪਾ ਲੈਣ। ਪੰਜਾਬ ਵਿਚ ਗ੍ਰਿਫਤਾਰੀਆਂ ਦੀ ਪਾਈ ਜਾ ਰਹੀ ਇਹ ਪਿਰਤ ਸਰਕਾਰ ਨੂੰ ਮਹਿੰਗੀ ਪਵੇਗੀ। ਉਨ੍ਹਾਂ ਮੰਗ ਕੀਤੀ ਕਿ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤਾ ਝੂਠਾ ਕੇਸ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ : ਫਗਵਾੜਾ 'ਚ ਤਣਾਅਪੂਰਨ ਹੋਇਆ ਮਾਹੌਲ, ਵੱਡੀ ਗਿਣਤੀ 'ਚ ਪਹੁੰਚੀ ਪੁਲਸ ਫੋਰਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News