‘ਆਪ’ ਦੇ MP ਮਾਲਵਿੰਦਰ ਸਿੰਘ ਕੰਗ ਨੇ ਸ਼ੀਤਲ ਅੰਗੁਰਾਲ ਦੇ ਭਰਾ ’ਤੇ ਲਾਏ ਜਬਰੀ ਵਸੂਲੀ ਦੇ ਦੋਸ਼

Monday, Jul 01, 2024 - 11:38 AM (IST)

‘ਆਪ’ ਦੇ MP ਮਾਲਵਿੰਦਰ ਸਿੰਘ ਕੰਗ ਨੇ ਸ਼ੀਤਲ ਅੰਗੁਰਾਲ ਦੇ ਭਰਾ ’ਤੇ ਲਾਏ ਜਬਰੀ ਵਸੂਲੀ ਦੇ ਦੋਸ਼

ਜਲੰਧਰ/ਚੰਡੀਗੜ੍ਹ (ਜ.ਬ.)-ਆਮ ਆਦਮੀ ਪਾਰਟੀ ਪੰਜਾਬ ਨੇ ਜਲੰਧਰ ਵੈਸਟ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ’ਤੇ ਜਬਰੀ ਵਸੂਲੀ ਦੇ ਦੋਸ਼ ਲਾਏ ਹਨ। ‘ਆਪ’ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਜਗਤਾਰ ਸਿੰਘ ਸੰਘੇੜਾ ਅਤੇ ਜਲੰਧਰ ਜ਼ਿਲ੍ਹਾ (ਸ਼ਹਿਰੀ) ਦੇ ਸਕੱਤਰ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਇਸ ਮੁੱਦੇ ’ਤੇ ਪ੍ਰੈੱਸ ਕਾਨਫ਼ਰੰਸ ਕੀਤੀ, ਜਿਸ ’ਚ ਉਨ੍ਹਾਂ ਸਬੂਤ ਵਿਖਾਉਂਦੇ ਹੋਏ ਕਿਹਾ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਵੱਲੋਂ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੂੰ ਧਮਕਾ ਕੇ ਲੱਖਾਂ ਰੁਪਏ ਹੜੱਪੇ ਹਨ।

ਕੰਗ ਨੇ ਕਿਹਾ ਕਿ ਸ਼ਹਿਰ ਵਿਚ ਇਕ ਰਸੂਖਦਾਰ ਪਰਿਵਾਰ ਹੈ, ਜੋ ਕੁਝ ਵਿਵਾਦਾਂ ਵਿਚੋਂ ਲੰਘ ਰਿਹਾ ਸੀ। ਉਨ੍ਹਾਂ ਦਾ ਬੇਟਾ ਸੰਦੀਪ ਕੁਮਾਰ ਆਸਟ੍ਰੇਲੀਆ ਵਿਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਇਹ ਮਾਮਲਾ ਪੁਲਸ ਸਟੇਸ਼ਨ ਪੁੱਜਾ ਤਾਂ ਸੰਦੀਪ ਕੁਮਾਰ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਮਦਦ ਮੰਗੀ। ਸ਼ੀਤਲ ਦੇ ਭਰਾ ਰਾਜਨ ਅੰਗੁਰਾਲ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸੰਦੀਪ ਤੋਂ 5 ਲੱਖ 20 ਹਜ਼ਾਰ ਰੁਪਏ ਲਏ ਸਨ। ਸੰਦੀਪ ਕੁਮਾਰ ਕੋਲ ਰਾਜਨ ਅੰਗੁਰਾਲ ਦੀ ਰਿਕਾਰਡਿੰਗ ਵੀ ਹੈ।

ਇਹ ਵੀ ਪੜ੍ਹੋ-ਲਾਂਬੜਾ 'ਚ ਵੱਡੀ ਵਾਰਦਾਤ, ਰਸਤੇ 'ਚ ਰੋਕ 8ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਦੇ ਢਿੱਡ 'ਚ ਮਾਰਿਆ ਚਾਕੂ

'ਆਪ' ਦੇ ਬੁਲਾਰੇ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਇਕ ਸਿਆਸੀ ਰਸੂਖਦਾਰ ਹੈ ਅਤੇ ਰਾਜਨ ਅੰਗੁਰਾਲ ਆਪਣੇ ਭਰਾ ਵੱਲੋਂ ਸਾਰੀਆਂ ਅਪਰਾਧਿਕ ਸਰਗਰਮੀਆਂ ਨੂੰ ਅੰਜਾਮ ਦਿੰਦਾ ਹੈ। ਕੰਗ ਨੇ ਕਿਹਾ ਕਿ ਉਨ੍ਹਾਂ ਸੰਦੀਪ ਕੁਮਾਰ ਨੂੰ ਸ਼ੀਤਲ ਅੰਗੁਰਾਲ ਦਾ ਸੱਜਾ ਹੱਥ ਕਹੇ ਜਾਂਦੇ ਅਯੂਬ ਖਾਨ ਨਾਲ ਮਿਲਵਾਇਆ ਅਤੇ ਕਿਹਾ ਕਿ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਥਾਣਿਆਂ ਵਿਚ ਉਸ ਦੀ ਮਦਦ ਕਰੇਗਾ ਪਰ ਮਾਮਲਾ ਖ਼ਤਮ ਨਹੀਂ ਹੋਇਆ। ਸੰਦੀਪ ਕੁਮਾਰ ਅਤੇ ਉਸ ਦੇ ਪਰਿਵਾਰ ਨੂੰ ਇਸ ਝਗੜੇ ਸਬੰਧੀ ਥਾਣੇ ਤੋਂ ਫੋਨ ਆਉਂਦੇ ਰਹੇ, ਫਿਰ ਰਾਜਨ ਅੰਗੁਰਾਲ ਨੇ ਸੰਦੀਪ ਕੁਮਾਰ ਤੋਂ 2 ਲੱਖ ਰੁਪਏ ਹੋਰ ਮੰਗੇ। ਉਨ੍ਹਾਂ ਕਿਹਾ ਕਿ ਇਕ ਪਾਸੇ ‘ਆਪ’ ਉਮੀਦਵਾਰ ਮਹਿੰਦਰ ਭਗਤ ਦਾ ਪਰਿਵਾਰ ਹੈ ਜੋ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਸ਼ੀਤਲ ਅੰਗੁਰਾਲ ਹੈ, ਜਿਸ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਅਜਿਹੇ ’ਚ ਲੋਕ ਆਮ ਆਦਮੀ ਪਾਰਟੀ ਦੇ ਇਮਾਨਦਾਰ ਅਤੇ ਕਾਬਿਲ ਉਮੀਦਵਾਰ ਮਹਿੰਦਰ ਭਗਤ ’ਤੇ ਭਰੋਸਾ ਜਤਾਉਣ।

ਇਹ ਵੀ ਪੜ੍ਹੋ- CM ਮਾਨ ਦੀ ਅਗਵਾਈ 'ਚ ਜਲੰਧਰ ਦੇ ਨਾਮਵਰ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ 'ਆਪ'’ ਚ ਹੋਏ ਸ਼ਾਮਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News