‘ਆਪ’ ਵੱਲੋਂ ‘ਇਕ ਰਾਸ਼ਟਰ, ਇਕ ਚੋਣ’ ਦਾ ਵਿਰੋਧ, ਮਾਲਵਿੰਦਰ ਕੰਗ ਨੇ ਦਿੱਤਾ ਵੱਡਾ ਬਿਆਨ

09/03/2023 10:15:17 AM

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) – ਆਮ ਆਦਮੀ ਪਾਰਟੀ (ਆਪ) ਨੇ ‘ਇਕ ਦੇਸ਼ ਇਕ ਚੋਣ’ ਦੇ ਵਿਚਾਰ ਨੂੰ ਪੂਰੀ ਤਰ੍ਹਾਂ ਖਾਰਜ ਕੀਤਾ ਹੈ। ਭਾਜਪਾ ਸਰਕਾਰ ਵੱਲੋਂ 'ਇਕ ਦੇਸ਼ ਇਕ ਚੋਣ’ ਲਈ ਕਮੇਟੀ ਦੇ ਗਠਨ ‘ਤੇ ‘ਆਪ’ ਨੇ ਕਿਹਾ ਕਿ ਭਾਰਤ ਵਿਚ ਇਕ ਦੇਸ਼ ਇਕ ਚੋਣ ਨੂੰ ਲਾਗੂ ਕਰਨਾ ਅਮਲੀ ਤੌਰ ’ਤੇ ਸੰਭਵ ਨਹੀਂ ਹੈ। ਚੰਡੀਗੜ੍ਹ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ ਵਿਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ) ਦਾ ਸੰਘ ਹੈ। ਪਰ ਭਾਜਪਾ ਦਾ ਇਕ ਰਾਸ਼ਟਰ ਇਕ ਚੋਣ, ਇਕ ਰਾਸ਼ਟਰ ਇਕ ਪਾਰਟੀ, ਇਕ ਰਾਸ਼ਟਰ ਇਕ ਧਰਮ ਅਤੇ ਇਕ ਰਾਸ਼ਟਰ ਇਕ ਭਾਸ਼ਾ ਦਾ ਵਿਚਾਰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਾਰ ਦੇ ਖਿਲਾਫ਼ ਹੈ।

ਇਹ ਵੀ ਪੜ੍ਹੋ- ਕਾਨਟਰੈਕਟ ਮੈਰਿਜ ਦੇ ਜਾਲ 'ਚ ਫਸੀ ਪੰਜਾਬ ਦੀ ਨੌਜਵਾਨ ਪੀੜ੍ਹੀ, ਖ਼ੁਦਕੁਸ਼ੀ ਤੱਕ ਪਹੁੰਚਾ ਰਹੀ ਵਿਦੇਸ਼ ਜਾਣ ਦੀ ਲਾਲਸਾ

ਕੰਗ ਨੇ ਕਿਹਾ ਕਿ ਭਾਜਪਾ ਅਸਲ ਵਿਚ ‘ਇੰਡੀਆ ਬਲਾਕ’ ਅਤੇ ਉਸ ਦੀ ਤਾਕਤ ਤੋਂ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਕ ਵਖਰੇਵਿਆਂ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਇਕ ਸਾਂਝੇ ਮੰਚ ’ਤੇ ਆਈਆਂ ਹਨ। ਅਸੀਂ ਭਾਰਤ ਦੇ 140 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨੀ ਹੈ ਅਤੇ ਆਪਣੇ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜ ਵੱਡੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਰ ਭਾਜਪਾ ਆਪਣਾ ਮੈਦਾਨ ਗੁਆ ਰਹੀ ਹੈ। ਧਰੁੱਵੀਕਰਨ ਅਤੇ ਨਫ਼ਰਤ ਦੀ ਸਿਆਸਤ ਵੀ ਫ਼ੇਲ ਹੋ ਰਹੀ ਹੈ ਜਿਸ ਕਾਰਣ ਭਾਜਪਾ ਸਾਰੇ ਰਾਜਾਂ ਵਿਚ ਬੁਰੀ ਤਰ੍ਹਾਂ ਹਾਰ ਰਹੀ ਹੈ। ਇਸੇ ਕਾਰਣ ਪ੍ਰਧਾਨ ਮੰਤਰੀ ਮੋਦੀ ਘਬਰਾਏ ਹੋਏ ਹਨ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮਾਲਵਿੰਦਰ ਕੰਗ ਨੇ ‘ਇਕ ਦੇਸ਼ ਇਕ ਚੋਣ’ ਦਾ ਸਮਰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਵੀ ਤਿੱਖਾ ਹਮਲਾ ਕੀਤਾ। ਕੰਗ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਨੂੰ ਦੇਸ਼, ਇੱਥੋਂ ਦੇ ਲੋਕਾਂ, ਪੰਜਾਬ ਅਤੇ ਸਿੱਖ ਧਰਮ ਦੀ ਕੋਈ ਪ੍ਰਵਾਹ ਨਹੀਂ, ਉਹ ਸਿਰਫ਼ ਆਪਣੇ ਸਿਆਸੀ, ਵਿੱਤੀ ਅਤੇ ਨਿੱਜੀ ਹਿੱਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜਾਂ ਦੇ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਦੀ ਕੀਮਤ ’ਤੇ ਇਸ ਵਿਚਾਰ ਦੀ ਹਮਾਇਤ ਕਰ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਅਕਾਲੀ ਦਲ (ਬਾਦਲ) ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦਾ ਕੋਈ ਸਤਿਕਾਰ ਨਹੀਂ ਹੈ।

ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri