''ਆਪ'' ਦਾ ਅਕਾਲੀ ਦਲ ''ਤੇ ਸ਼ਬਦੀ ਹਮਲਾ, ਉਪਦੇਸ਼ ਦੇਣ ਦੀ ਥਾਂ ਸੁਖਬੀਰ ਬਾਦਲ ਕਿਸਾਨਾਂ ਦਾ ਕਰਨ ਸਮਰਥਨ

Friday, Feb 23, 2024 - 10:56 AM (IST)

''ਆਪ'' ਦਾ ਅਕਾਲੀ ਦਲ ''ਤੇ ਸ਼ਬਦੀ ਹਮਲਾ, ਉਪਦੇਸ਼ ਦੇਣ ਦੀ ਥਾਂ ਸੁਖਬੀਰ ਬਾਦਲ ਕਿਸਾਨਾਂ ਦਾ ਕਰਨ ਸਮਰਥਨ

ਚੰਡੀਗੜ੍ਹ/ਜਲੰਧਰ (ਮਨਜੋਤ ਸਿੰਘ, ਧਵਨ)-ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ‘ਆਪ’ ਦੇ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਪਣੇ ‘ਐਕਸ’ ਅਕਾਊਂਟ ’ਤੇ ਲਿਖਿਆ ਕਿ ਆਮ ਆਦਮੀ ਪਾਰਟੀ ਅਤੇ ਸਾਡੀ ਸਰਕਾਰ ਸਾਡੇ ਜਵਾਨਾਂ (ਸਿਪਾਹੀਆਂ) ਅਤੇ ਕਿਸਾਨਾਂ ਦੀ ਕੁਰਬਾਨੀ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦੇ ਰਿਕਾਰਡ ਦੇ ਉਲਟ ਹੈ, ਜਿਸ ਨੇ ਹਮੇਸ਼ਾ ਹੀ ਲੋਕਾਂ ਅਤੇ ਕਿਸਾਨਾਂ ਦਾ ਸਾਥ ਛੱਡਿਆ ਹੈ।

ਕੰਗ ਨੇ ਕਿਹਾ ਕਿ ‘ਆਪ’ ਦੇ ਮੰਤਰੀ ਅਤੇ ਵਿਧਾਇਕ ਸਰਗਰਮੀ ਨਾਲ ਜ਼ਮੀਨੀ ਪੱਧਰ ’ਤੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਆਪਣੇ ਸੋਸ਼ਲ ਮੀਡੀਆ ’ਤੇ ਉਪਦੇਸ਼ ਦੇਣ ਦੀ ਥਾਂ ਲੜਾਈ ਦੇ ਮੈਦਾਨ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਪ੍ਰਤੀ ਆਪਣੀਆਂ ਨੈਤਿਕ, ਸਮਾਜਿਕ ਅਤੇ ਵਿੱਤੀ ਜ਼ਿੰਮੇਵਾਰੀਆਂ ਨੂੰ ਪੂਰਾ ਕਰੇਗੀ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ

ਕੰਗ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਮੋਦੀ ਅਤੇ ਖੱਟੜ ਦਾ ਨਾਂ ਲੈਣ ਤੋਂ ਕਿਉਂ ਡਰਦੇ ਹਨ ਅਤੇ ਉਹ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕੀਤੇ ਜ਼ੁਲਮ ’ਤੇ ਕਿਉਂ ਨਹੀਂ ਬੋਲ ਰਹੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਭਾਜਪਾ ਸਰਕਾਰ ਅਤੇ ਕਿਸਾਨਾਂ ਪ੍ਰਤੀ ਉਸ ਦੇ ਰਵੱਈਏ ਦੀ ਨਿੰਦਾ ਕਰਨ ਦੀ ਹਿੰਮਤ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਪੁੱਜੇ ਪਿੰਡ ਵਾਲਿਆਂ ਨੇ ਕੀਤਾ ਵੱਡਾ ਐਲਾਨ (ਵੀਡੀਓ)

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News