ਮਾਲਵੇ ਦੇ ਕਿਸਾਨਾਂ ਨੇ ਪਛਾਣੀ ਖੇਤਾਂ ਦੀ ਰਹਿੰਦ-ਖੂੰਹਦ ਦੀ ਅਹਿਮੀਅਤ, ਪੰਜਾਬ ਦੇ ਹੋਰਨਾਂ ਕਿਸਾਨਾਂ ਲਈ ਬਣੇ ਪ੍ਰੇਰਣਾ ਸਰੋਤ

07/28/2023 10:49:44 AM

ਗੁਰਦਾਸਪੁਰ (ਹਰਮਨ)- ਜਿਵੇਂ ਕਿ ਪੰਜਾਬ ਅੰਦਰ ਖੇਤਾਂ ’ਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦਾ ਮੁੱਦਾ ਸਰਕਾਰ, ਕਿਸਾਨਾਂ ਅਤੇ ਖੇਤੀ ਮਾਹਿਰਾਂ ਲਈ ਬੇਹੱਦ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ। ਇਸ ਤਹਿਤ ਬੇਸ਼ੱਕ ਅਜੇ ਵੀ ਕਈ ਕਿਸਾਨ ਖੇਤੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਅੱਗ ਲਗਾ ਦਿੰਦੇ ਹਨ ਪਰ ਦੂਜੇ ਪਾਸੇ ਪੰਜਾਬ ਦੇ ਮਾਲਵੇ ਅਤੇ ਹੋਰ ਖਿੱਤੇ ਨਾਲ ਸਬੰਧਤ ਅਨੇਕਾਂ ਕਿਸਾਨ ਅਜਿਹੇ ਹਨ, ਜਿਨ੍ਹਾਂ ਨੇ ਖੇਤਾਂ ਦੀ ਰਹਿੰਦ-ਖੂੰਹਦ ਦੀ ਅਹਿਮੀਅਤ ਨੂੰ ਪਛਾਣ ਲਿਆ ਹੈ। ਇਨ੍ਹਾਂ ਕਿਸਾਨਾਂ ਵੱਲੋਂ ਰੇਕ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਡੰਪ ਕੀਤੀਆਂ ਹੋਈਆਂ ਹਨ, ਜਿਨ੍ਹਾਂ ਨੂੰ ਹੁਣ ਇਹ ਤਕਰੀਬਨ 350 ਕਿਲੋਮੀਟਰ ਦੂਰ ਪਠਾਨਕੋਟ ਵਿਖੇ ਇਕ ਪ੍ਰਾਈਵੇਟ ਇੰਡਸਟਰੀ ’ਚ ਲਿਜਾ ਕੇ ਵੇਚ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਮੰਨਣਾ ਹੈ ਕਿ ਅਜਿਹਾ ਕਰ ਕੇ ਉਹ ਨਾ ਸਿਰਫ਼ ਚੋਖੀ ਕਮਾਈ ਕਰ ਰਹੇ ਹਨ, ਸਗੋਂ ਇਸਦੇ ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ’ਚ ਆਪਣੀ ਬਣਦੀ ਭੂਮਿਕਾ ਅਤੇ ਫਰਜ਼ ਵੀ ਨਿਭਾਅ ਰਹੇ ਹਨ।

ਇਹ ਵੀ ਪੜ੍ਹੋ-  ਕੇਂਦਰ ਦਾ ਵੱਡਾ ਫ਼ੈਸਲਾ, ਅਗਲੇ ਸੈਸ਼ਨ ਤੋਂ ਪੰਜਾਬੀ 'ਚ ਹੋਵੇਗੀ ਇੰਜਨੀਅਰਿੰਗ ਦੀ ਪੜ੍ਹਾਈ

ਮੁੱਖ ਖੇਤੀਬਾੜੀ ਅਫਸਰ ਨੇ ਕੀਤਾ ਉਤਸ਼ਾਹਿਤ, ਹੋਰ ਕਿਸਾਨਾਂ ਨੂੰ ਕੀਤੀ ਅਪੀਲ

ਜ਼ਿਲ੍ਹਾ ਗੁਰਦਸਾਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਮਲੋਟ ਤੋਂ ਪਠਾਨਕੋਟ ਵਿਖੇ ਪਰਾਲੀ ਦੀਆਂ ਗੱਠਾਂ ਲਿਜਾ ਰਹੇ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਉਤਸ਼ਾਹਿਤ ਕਰਦਿਆਂ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ। ਡਾ. ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਰੀ ਦਿੱਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਜਾਰੀ ਹੋਇਆ 15 ਅਗਸਤ ਦਾ ਸ਼ਡਿਊਲ, ਜਾਣੋ CM Mann ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ

ਉਨ੍ਹਾਂ ਕਿਹਾ ਕਿ ਮਾਲਵੇ ਸਮੇਤ ਪੰਜਾਬ ਦੇ ਹੋਰ ਅਨੇਕਾਂ ਜ਼ਿਲ੍ਹਿਆਂ ਦੇ ਕਿਸਾਨ ਪਠਾਨਕੋਟ ਸਮੇਤ ਹੋਰ ਥਾਵਾਂ ’ਤੇ ਲੱਗੀ ਇੰਡਸਟਰੀ ’ਚ ਪਰਾਲੀ ਦੀਆਂ ਗੱਠਾਂ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸਮੇਤ ਮਾਝੇ ਦੇ ਹੋਰ ਕਿਸਾਨਾਂ ਨੂੰ ਮਾਲਵੇ ਦੇ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਨੂੰ ਵੀ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਇਨ੍ਹਾਂ ਨੂੰ ਵੇਚਣ। ਇਸ ਨਾਲ ਚੰਗੀ ਕਮਾਈ ਵੀ ਹੋਵੇਗੀ ਅਤੇ ਨਾਲ ਹੀ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਵੀ ਰੋਕਿਆ ਜਾ ਸਕੇਗਾ।

ਇਹ ਵੀ ਪੜ੍ਹੋ- ਅਮਰੀਕਾ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼, 18 ਕਿਲੋ ਹੈਰੋਇਨ ਸਣੇ 3 ਗ੍ਰਿਫ਼ਤਾਰ

15 ਅਗਸਤ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ

ਜ਼ਿਲ੍ਹਾ ਗੁਰਦਾਸਪੁਰ ਦੇ ਸਹਾਇਕ ਖੇਤੀਬਾੜੀ ਇੰਜੀਨੀਅਰ ਦੀਪਕ ਭਾਰਦਵਾਜ ਨੇ ਕਿਹਾ ਕਿ ਸਰਕਾਰ ਵੱਲੋਂ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਵੀ ਕਿਸਾਨ 15 ਅਗਸਤ ਤੱਕ ਸਬਸਿਡੀ ’ਤੇ ਮਸ਼ੀਨਰੀ ਲੈਣ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਯੋਜਨਾ ਦਾ ਜ਼ਿਆਦਾ ਤੋਂ ਜ਼ਿਆਦਾ ਫਾਇਦਾ ਲੈਣ ਅਤੇ ਵਾਤਾਵਰਮ ਨੂੰ ਸ਼ੁੱਧ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣ।

ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News