ਗੋਲਡੀ ਬਰਾੜ ਦੇ ਮਸਲੇ 'ਤੇ ਮਜੀਠੀਆ ਨੂੰ 'ਆਪ' ਦਾ ਜਵਾਬ, ਆਖੀਆਂ ਇਹ ਗੱਲਾਂ

Monday, Dec 05, 2022 - 05:02 PM (IST)

ਗੋਲਡੀ ਬਰਾੜ ਦੇ ਮਸਲੇ 'ਤੇ ਮਜੀਠੀਆ ਨੂੰ 'ਆਪ' ਦਾ ਜਵਾਬ, ਆਖੀਆਂ ਇਹ ਗੱਲਾਂ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਗੋਲਡੀ ਬਰਾੜ ਦੇ ਮਸਲੇ 'ਤੇ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਸੂਬੇ ਅੰਦਰ ਗੈਂਗਸਟਰਵਾਦ ਨੂੰ ਖ਼ਤਮ ਕਰਨ 'ਚ ਪੰਜਾਬ ਸਰਕਾਰ ਲਗਾਤਾਰ ਲੱਗੀ ਹੋਈ ਹੈ। ਉਨ੍ਹਾਂ ਨੇ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਲਡੀ ਬਰਾੜ ਨੂੰ ਡਿਟੇਨ ਕੀਤਾ ਗਿਆ ਜਾਂ ਨਹੀਂ, ਗੋਲਡੀ ਬਰਾੜ ਦੀ ਗੱਲ ਨੂੰ ਸੱਚ ਮੰਨਿਆ ਜਾ ਰਿਹਾ ਹੈ, ਜਦੋਂ ਕਿ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਉਨ੍ਹਾਂ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਠੰਡ' ਨੂੰ ਲੈ ਕੇ ਮਾਹਿਰਾਂ ਨੇ ਆਖੀ ਇਹ ਗੱਲ, ਇਸ ਤਾਰੀਖ਼ ਤੱਕ ਬਦਲੇਗਾ ਮੌਸਮ ਦਾ ਮਿਜਾਜ਼

ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਗੋਲਡੀ ਬਰਾੜ ਦਾ ਬਿਆਨ ਸੱਚਾਈ ਲੱਗ ਰਿਹਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ  ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਖਜ਼ਾਨੇ ਨੂੰ ਭਰਨ ਲਈ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ। ਮਾਲਵਿੰਦਰ ਕੰਗ ਨੇ ਕਿਹਾ ਕਿ ਗੋਲਡੀ ਬਰਾੜ 2 ਦੇਸ਼ਾਂ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਗੋਲਡੀ ਬਰਾੜ ਦੀ ਸੂਚਨਾ ਲੈਣ ਦੀ ਜਲਦਬਾਜ਼ੀ ਤਾਂ ਹੈ ਕਿਉਂਕਿ ਇਹ ਦੇਖਣਾ ਚਾਹੁੰਦੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਸਰਕਾਰ ਦੀ ਕਾਰਵਾਈ ਕਿਹੜੇ ਪਾਸੇ ਨੂੰ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦੇ ਵੱਡੇ ਕਾਰੋਬਾਰੀ 'ਤੇ GST ਦੀ ਛਾਪੇਮਾਰੀ, ਖੰਗਾਲਿਆ ਜਾ ਰਿਹਾ ਰਿਕਾਰਡ

ਮਾਲਵਿੰਦਰ ਕੰਗ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਰੈੱਡ ਕਾਰਨਰ ਨੋਟਿਸ ਜਾਰੀ ਹੋਏ ਹਨ, ਇਸੇ ਕਾਰਨ ਅੱਜ ਗੋਲਡੀ ਬਰਾੜ ਨੂੰ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਕੋਈ ਢਿੱਲ ਨਹੀਂ ਵਰਤੀ ਅਤੇ ਇਹ ਹੁਣ ਦੇਸ਼ ਦੀ ਸਰਕਾਰ ਅਤੇ ਬਾਕੀ ਦੇਸ਼ ਦੀਆਂ ਏਜੰਸੀਆਂ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਦੀ ਵੀ ਇਕ ਲਿਮਟ ਹੈ, ਜਿਸ ਦੇ ਆਧਾਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News