'ਆਪ' ਦੇ ਬੁਲਾਰੇ ਮਾਲਵਿੰਦਰ ਕੰਗ ਦਾ ਸੁਖਬੀਰ ਤੇ ਬਾਜਵਾ ਨੂੰ ਚੈਲੰਜ, ਪ੍ਰੈੱਸ ਕਾਨਫਰੰਸ ਦੌਰਾਨ ਆਖੀ ਇਹ ਗੱਲ

Saturday, Sep 17, 2022 - 01:03 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਵਿਰੋਧੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਮਹੀਨਿਆਂ ਅੰਦਰ ਜਨਤਾ ਨਾਲ ਕੀਤੇ ਗਏ ਕਈ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਸਪੋਰਟ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ 6 ਮਹੀਨਿਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਕਈ ਕਦਮ ਚੁੱਕੇ ਗਏ ਹਨ। ਮੂੰਗੀ ਦੀ ਫ਼ਸਲ 'ਤੇ ਪਹਿਲੀ ਵਾਰ ਐੱਮ. ਐੱਸ. ਪੀ. ਦਿੱਤੀ ਗਈ। ਇਸ ਦੇ ਨਾਲ ਹੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਮਾਲਵਿੰਦਰ ਕੰਗ ਨੇ ਕਿਹਾ ਕਿ ਮੂਸੇਵਾਲਾ ਕਤਲਕਾਂਡ ਦੇ ਸਾਰੇ ਗੁਨਾਹਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ 2 ਸ਼ੂਟਰਾਂ ਦਾ ਐਨਕਾਊਂਟ ਵੀ ਕੀਤਾ ਗਿਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ 6 ਮਹੀਨਿਆਂ ਦੌਰਾਨ ਸਰਕਾਰ ਨੇ ਪੰਜਾਬ ਰੋਡਵੇਜ਼ ਨੂੰ ਵਧੀਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਸ਼ੁਰੂ ਕੀਤੀਆਂ, ਜਿਸ ਨਾਲ ਪੰਜਾਬ ਦੀ ਜਨਤਾ ਨੂੰ ਵੱਡਾ ਫ਼ਾਇਦਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ 6 ਮਹੀਨਿਆਂ ਅੰਦਰ 9 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕੀਤਾ। ਮਾਲਵਿੰਦਰ ਕੰਗ ਨੇ ਕਿਹਾ ਕਿ ਦੇਸ਼ 'ਚ ਜਿਸ ਤਰੀਕੇ ਨਾਲ ਮਹਿੰਗਾਈ ਵੱਧ ਰਹੀ ਹੈ, ਆਮ ਆਦਮੀ ਦੀ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਜਾਮ ਨਾਲ ਨਜਿੱਠਣ ਲਈ ਟ੍ਰੈਫਿਕ ਪੁਲਸ ਨੇ ਬਣਾਇਆ ਪਲਾਨ, ਇਨ੍ਹਾਂ ਥਾਵਾਂ 'ਤੇ ਵੱਡੇ ਵਾਹਨਾਂ ਦੀ No Entry
ਸੁਖਬੀਰ ਬਾਦਲ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਚੈਲੰਜ
ਮਾਲਵਿੰਦਰ ਸਿੰਘ ਕੰਗ ਨੇ ਸੁਖਬੀਰ ਸਿੰਘ ਬਾਦਲ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਚੈਲੰਜ ਕਰਦਿਆਂ ਕਿਹਾ ਕਿ ਦੋਵੇਂ ਆਪਣੀਆਂ ਸਰਕਾਰਾਂ ਦੇ ਪਹਿਲੇ 6 ਮਹੀਨਿਆਂ ਦੇ ਕੰਮ ਗਿਣਵਾ ਦੇਣ ਅਤੇ ਜੇਕਰ ਸਾਡੇ ਤੋਂ ਵੱਧ ਕੰਮ ਇਨ੍ਹਾਂ ਦੀਆਂ ਸਰਕਾਰਾਂ ਨੇ ਕੀਤਾ ਹੋਇਆ ਤਾਂ ਅਸੀਂ ਇਨ੍ਹਾਂ ਦੇ ਦੇਣਦਾਰ ਹਾਂ। ਮਾਲਵਿੰਦਰ ਕੰਗ ਨੇ ਕਿਹਾ ਕਿ ਇਨ੍ਹਾਂ ਦੋਹਾਂ ਦੀਆਂ ਸਰਕਾਰਾਂ ਨੇ 6 ਮਹੀਨਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਧਾ ਕੰਮ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਆਪੋ-ਆਪਣੀਆਂ ਸਰਕਾਰਾਂ ਦੇ 6 ਮਹੀਨਿਆਂ ਦੇ ਕੰਮ ਗਿਣਵਾ ਦੇਣ ਤਾਂ ਉਹ ਦੋਹਾਂ ਕੋਲੋਂ ਮੁਆਫ਼ੀ ਮੰਗਣ ਲਈ ਤਿਆਰ ਹਨ ਪਰ ਗੱਲ ਤਾਂ ਇਹ ਹੈ ਕਿ ਦੋਹਾਂ ਦੀਆਂ ਸਰਕਾਰਾਂ ਨੇ ਕੀਤਾ ਹੀ ਕੁੱਝ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News