ਦਿੱਲੀ ’ਚ ‘ਆਪ’ ਚੋਣਾਂ ਜਿੱਤੇਗੀ, ਪੰਜਾਬ ’ਚ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਹੋਣਗੇ : ਮਾਲਵਿੰਦਰ ਕੰਗ
Wednesday, Jan 08, 2025 - 05:22 AM (IST)
ਜਲੰਧਰ/ਚੰਡੀਗੜ੍ਹ (ਧਵਨ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਪੂਰਨ ਬਹੁਮਤ ਨਾਲ ਜਿੱਤੇਗੀ ਅਤੇ ਦਿੱਲੀ ਦੇ ਅਗਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।
ਉਨ੍ਹਾਂ ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੀ ਜਨਤਾ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰਦੀ ਹੈ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਦੌਰਾਨ ਆਮ ਜਨਤਾ ਦੇ ਨਾਲ-ਨਾਲ ਗਰੀਬਾਂ ਤੇ ਮੱਧਵਰਗੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਦਿੱਲੀ ’ਚ ਕੇਂਦਰ ਸਰਕਾਰ ਵੱਲੋਂ ਪਾਈਆਂ ਗਈਆਂ ਰੁਕਾਵਟਾਂ ਦੇ ਬਾਵਜੂਦ ‘ਆਪ’ ਸਰਕਾਰ ਨੇ ਬਿਹਤਰੀਨ ਕੰਮ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੁੱਜ ਗਈ ਤੇਲੰਗਾਨਾ ਦੀ ਪੁਲਸ, ਕਰ'ਤੀ ਵੱਡੀ ਕਾਰਵਾਈ
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਿੱਲੀ ’ਚ ਔਰਤਾਂ ਨੂੰ ਆਮ ਆਦਮੀ ਪਾਰਟੀ ਨੇ ਪੈਸਾ ਦੇਣ ਦਾ ਵਾਅਦਾ ਕੀਤਾ ਹੈ, ਉਸ ਦੇ ਲਈ ਫੰਡ ਕਿੱਥੋਂ ਆਉਣਗੇ ਤਾਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਗਏ ਚੰਗੇ ਕੰਮ ਨਜ਼ਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੀ ਔਰਤਾਂ ਨਾਲ ਕੀਤੇ ਗਏ ਵਾਅਦੇ ਸਰਕਾਰ ਜਲਦ ਪੂਰੇ ਕਰੇਗੀ।
ਇਹ ਵੀ ਪੜ੍ਹੋ- ਨਸ਼ੇ ਨੇ ਪੱਟ'ਤਾ ਪੂਰਾ ਘਰ, ਓਵਰਡੋਜ਼ ਕਾਰਨ ਡਿੱਗੇ ਪੁੱਤ ਨੂੰ ਦੇਖ ਮਾਂ ਨੇ ਛੱਡੀ ਦੁਨੀਆ, ਮਗਰੋਂ ਪੁੱਤ ਨੇ ਵੀ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e