'ਆਪ' ਨੇ ਭਾਜਪਾ ਸਰਕਾਰ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕਿਸਾਨਾਂ ਨੂੰ ਲੈ ਕੇ ਆਖੀ ਇਹ ਗੱਲ (ਵੀਡੀਓ)
Tuesday, Nov 05, 2024 - 03:23 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਾਲਵਿੰਦਰ ਕੰਗ ਨੇ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮਦਦ ਲਈ ਕੇਂਦਰ ਤੋਂ 1200 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਮੰਗੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਰਵੱਈਏ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ 'ਤੇ ਕਿਵੇਂ ਭਰੋਸਾ ਕਰਨਗੇ, ਜਦੋਂ ਵੀ ਪੰਜਾਬ ਦਾ ਕੋਈ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਕੇਂਦਰ ਸਰਕਾਰ ਭੇਦਭਾਵ ਦੀ ਭਾਵਨਾ ਰੱਖਦੀ ਹੈ। ਉੱਥੇ ਹੀ ਪੰਜਾਬ 'ਚ ਕਿਸਾਨਾਂ ਦੀ ਮਦਦ ਦਾ ਮੁੱਦਾ ਆਉਂਦਾ ਹੈ ਤਾਂ ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੰਦੀ, ਜਦੋਂ ਕਿ ਦੇਸ਼ ਦਾ ਅਨਾਜ ਭੰਡਾਰ ਕਰਨ ਲਈ ਪੰਜਾਬ ਦੇ ਕਿਸਾਨ ਸਭ ਤੋਂ ਵੱਡੀ ਭੂਮਿਕਾ ਨਿਭਾ ਰਹੇ ਹਨ। ਮਾਲਵਿੰਦਰ ਕੰਗ ਨੇ ਕਿਹਾ ਕਿ ਕਿਸਾਨ ਖ਼ੁਸ਼ੀ ਨਾਲ ਪਰਾਲੀ ਨੂੰ ਅੱਗ ਨਹੀਂ ਲਾਉਂਦਾ, ਸਗੋਂ ਇਹ ਉਸ ਦੀ ਮਜਬੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀ ਮਦਦ ਕਰਦੀ ਹੈ ਤਾਂ ਪਰਾਲੀ ਨੂੰ ਸਾੜਨ ਦੇ ਮਾਮਲਿਆਂ 'ਚ ਕਾਫੀ ਗਿਰਾਵਟ ਆਵੇਗੀ ਅਤੇ ਕਿਸਾਨਾਂ 'ਚ ਖ਼ੁਸ਼ਹਾਲੀ ਆਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਸਾਰਥਕ ਸਹਿਯੋਗ ਦੇਣ ਲਈ ਕਾਫੀ ਅਹਿਮ ਕਦਮ ਚੁੱਕੇ ਹਨ, ਜਿਸ ਨਾਲ ਪੰਜਾਬ 'ਚ ਢਾਈ ਸਾਲਾਂ ਦੌਰਾਨ ਪਾਰਾਲੀ ਸਾੜਨ ਦੇ ਮਾਮਲੇ ਘਟੇ ਹਨ। ਦੱਸਣਯੋਗ ਹੈ ਕਿ ਭਾਜਪਾ ਨੇ ਝੋਨੇ ਦੀ ਲਿਫਟਿੰਗ ਅਤੇ ਭਰਪਾਈ ਲਈ 1200 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਨੂੰ ਰੱਦ ਕਰਕੇ ਪੰਜਾਬ ਸਰਕਾਰ ਪ੍ਰਤੀ ਰੁੱਖਾ ਰਵੱਈਆ ਅਪਣਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8