CBI ਵੱਲੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਂਸਦ ਮਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ

Wednesday, Jun 26, 2024 - 01:17 PM (IST)

CBI ਵੱਲੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਂਸਦ ਮਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ

ਚੰਡੀਗੜ੍ਹ : ਸੀ. ਬੀ. ਆਈ. ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ 'ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਮਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਇਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਗ੍ਰਾਫ ਜਿਸ ਤਰ੍ਹਾਂ ਦਿਨੋਂ-ਦਿਨ ਵੱਧ ਰਿਹਾ ਹੈ, ਇਸ ਤੋਂ ਭਾਜਪਾ ਘਬਰਾਅ ਗਈ ਹੈ। ਇਸੇ ਦੇ ਚੱਲਦੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : 'ਆਪ' ਦੇ ਸਾਂਸਦਾਂ ਨੂੰ ਮਿਲਣ ਪਾਰਲੀਮੈਂਟ ਪਹੁੰਚੇ ਮਾਨ, ਕਿਹਾ ਪੰਜਾਬ ਦੇ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਾਂਗੇ

ਕੇਜਰੀਵਾਲ ਨੂੰ ਪਹਿਲਾਂ ਈ. ਡੀ. ਨੇ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿਚ ਝੂਠੇ ਕੇਸ ਵਿਚ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਲਗਾਤਾਰ ਦੇਸ਼ ਦੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਅਦਾਲਤਾਂ 'ਤੇ ਪੂਰਾ ਭਰੋਸਾ ਹੈ, ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। 

ਇਹ ਵੀ ਪੜ੍ਹੋ : ਅਕਾਲੀ ਦਲ 'ਚ ਵੱਡਾ ਧਮਾਕਾ, ਸੁਖਬੀਰ ਬਾਦਲ ਖ਼ਿਲਾਫ਼ ਖੁੱਲ੍ਹ ਕੇ ਬੋਲੇ ਸਿਕੰਦਰ ਸਿੰਘ ਮਲੂਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News