ਘੜਿਆਲੀ ਅੱਥਰੂ ਰੋ ਰਹੀ ਕਾਂਗਰਸ, ਚੋਣਾਂ 'ਚ 'ਆਪ' ਨਾਲ ਹੋ ਰਿਹੈ ਧੱਕਾ : ਕੰਗ

Monday, Oct 07, 2024 - 05:49 PM (IST)

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਈ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਪੀਲ ਕੀਤੀ ਸੀ ਕਿ ਪਿੰਡ ਦਾ ਸਰਪੰਚ ਧੜੇ ਜਾਂ ਪਾਰਟੀ ਦਾ ਨਾ ਬਣਾਓ। ਹਾਲਾਂਕਿ ਇਸ ਦੀ ਸਫ਼ਲਤਾਂ ਵੀ ਕਈ ਜਗ੍ਹਾ ਦੇ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ  ਪਿਛਲੇ 3 ਦਿਨਾਂ ਤੋਂ ਕਈ ਥਾਵਾਂ 'ਤੇ ਬਹੁਤ ਮੰਦਭਾਗੀ ਘਟਨਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਦੋ ਦਿਨ ਪਹਿਲਾਂ ਵੀ ਜਲਾਲਾਬਾਦ ਦੇ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕੀਤਾ ਗਿਆ, ਜਿਥੇ ਅੱਜ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿ ਅੱਜ ਵੀ ਇਕ ਹੋਰ ਘਟਨਾ ਘਟੀ ਹੈ ਜਿਸ ਇਕ ਨੌਜਵਾਨ ਆਪਣੀ ਜਾਨ ਗੁਆ ਬੈਠਾ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ

ਇਸ ਦੌਰਾਨ ਕੰਗ ਨੇ ਕਿਹਾ ਕਿ ਅਕਾਲੀ ਕਾਂਗਰਸ ਕਈ ਸਾਲਾਂ ਤੋਂ ਸੱਤਾ 'ਚ ਰਹੇ ਹਨ ਅਤੇ ਅੱਜ ਘੜਿਆਲੀ ਅਥਰੂ ਲੈ ਕੇ ਚੋਣ ਕਮਿਸ਼ਨ ਕੋਲ ਜਾ ਰਹੇ ਹਨ। ਉਨ੍ਹਾਂ ਕਿਹਾ ਰਾਜਾ ਵੜਿੰਗ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫੰਰਸ 'ਚ ਬੋਲ ਰਹੇ ਹਨ ਕਿ ਸਾਡੇ ਨਾਲ ਧੱਕਾ ਹੋ ਰਿਹਾ ਹੈ, ਪਰ ਦੱਸ ਦੇਈਏ ਕਿ ਇਹ ਧੱਕਾ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਹੋਇਆ ਹੈ, ਜਿਨ੍ਹਾਂ ਨੂੰ ਗੋਲੀਆਂ ਮਾਰੀਆਂ ਜਾ ਰਹੀਆਂ ਹਨ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

ਕੰਗ ਨੇ ਅੱਗੇ ਬੋਲਦਿਆਂ ਕਿਹਾ ਕਿ ਭਾਜਪਾ, ਅਕਾਲੀ ਤੇ ਕਾਂਗਰਸ ਪਾਰਟੀਆਂ ਦੀ ਫਿਤਰਤ ਰਹੀ ਹੈ ਕਿ ਜਿੰਨੀ ਵਾਰ ਇਨ੍ਹਾਂ ਦੇ ਰਾਜ 'ਚ ਚੋਣਾਂ ਹੋਈਆਂ ਹਨ ਇਨ੍ਹਾਂ ਨੇ ਚੋਣਾਂ ਨੂੰ ਸ਼ਾਂਤੀਪੂਰਬਕ ਨਹੀਂ ਹੋਣ ਦਿੱਤਾ ਫਿਰ ਇਹ ਕਿਹੜੇ ਮੂੰਹ ਨਾਲ ਚੋਣ ਕਮਿਸ਼ਨ ਕੋਲ ਜਾ ਰਹੇ ਤੇ ਪ੍ਰੈੱਸ ਕਾਨਫੰਰਸ ਕਰ ਰਹੇ ਹਨ ।  ਇਸ ਦੌਰਾਨ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਕਿਹਾ ਜਿਹੜੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਧੱਕਾ ਹੋਇਆ ਹੈ, ਉਨ੍ਹਾਂ ਦੇ ਪਰਿਵਾਰ ਨਾਲ ਭਗਵੰਤ ਮਾਨ ਦੀ ਸਰਕਾਰ ਖੜ੍ਹੀ ਹੈ।

ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News