ਮਾਮੇ ਦੇ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਭੈਣ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਬਣਾ ਲਈ ਵੀਡੀਓ

Wednesday, Jun 26, 2024 - 11:47 AM (IST)

ਮਾਮੇ ਦੇ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਭੈਣ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਬਣਾ ਲਈ ਵੀਡੀਓ

ਲੁਧਿਆਣਾ (ਅਨਿਲ) : ਇੱਥੇ ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਕੁੜੀ ਦੀ ਸ਼ਿਕਾਇਤ 'ਤੇ ਉਸ ਦੇ ਮਾਮੇ ਦੇ ਮੁੰਡੇ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਕੁੜੀ ਨੇ ਸ਼ਿਕਾਇਤ ਦਿੱਤੀ ਹੈ ਕਿ ਮਾਮੇ ਦੇ ਮੁੰਡੇ ਨੇ ਉਸ ਨਾਲ ਜਬਰ-ਜ਼ਿਨਾਹ ਵਰਗੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ : PGI 'ਚ ਹਾਈਕੋਰਟ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਦਾਨ, ਹਰ ਸਾਲ 10 ਹਜ਼ਾਰ ਮਰੀਜ਼ਾਂ ਨੂੰ ਮਿਲਦੀ ਹੈ ਮਦਦ

ਉਸ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਉਸ ਦੇ ਘਰ 'ਚ ਕੋਈ ਵੀ ਮੌਜੂਦ ਨਹੀਂ ਸੀ। ਇਸ ਦੌਰਾਨ ਉਸ ਦੇ ਮਾਮੇ ਦਾ ਮੁੰਡੇ ਘਰ ਆਇਆ ਅਤੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਉਸ ਨੇ ਮੋਬਾਇਲ 'ਚ ਉਸ ਦੀ ਫੋਟੋ ਅਤੇ ਵੀਡੀਓ ਬਣਾਈ ਅਤੇ ਉਸ ਨੂੰ ਲਗਾਤਾਰ ਬਲੈਕਮੇਲ ਕਰਦਾ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੀ ਐਂਟਰੀ! ਭਾਰੀ ਮੀਂਹ ਦਾ ਅਲਰਟ ਜਾਰੀ, ਕਾਲੇ ਬੱਦਲਾਂ ਨੇ ਘੇਰਿਆ ਆਸਮਾਨ

ਪੀੜਤਾ ਨੇ ਹਿੰਮਤ ਕਰਕੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਮੁੰਡੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News