ਭਾਜਪਾ ਵਰਕਰਾਂ ਦੇ ਕਤਲੇਆਮ ਲਈ ਮਮਤਾ ਜ਼ਿੰਮੇਵਾਰ : ਅਸ਼ਵਨੀ ਸ਼ਰਮਾ

Thursday, May 06, 2021 - 02:56 AM (IST)

ਚੰਡੀਗੜ੍ਹ,(ਰਮਨਜੀਤ)- ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਦੇ ਕਾਰਕੁਨਾਂ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਰਕਰਾਂ ਦੇ ਬੇਰਹਿਮੀ ਨਾਲ ਹੋਏ ਕਤਲੇਆਮ, ਭਾਜਪਾ ਦਫਤਰਾਂ ਦੀ ਭੰਨਤੋੜ ਅਤੇ ਭਾਜਪਾ ਮਹਿਲਾ ਮੋਰਚਾ ਦੀਆਂ ਮਹਿਲਾ ਵਰਕਰਾਂ ਨਾਲ ਬਦਸਲੂਕੀ ਦੀਆਂ ਘਟਨਾਵਾਂ ਖਿਲਾਫ਼ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਸੱਦੇ ’ਤੇ ਦੇਸ਼ ਭਰ ਵਿਚ ਭਾਜਪਾ ਵਲੋਂ ਰੋਸ-ਪ੍ਰਦਰਸ਼ਨ ਕੀਤਾ ਗਿਆ। ਇਸੇ ਕੜੀ ਵਿਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ, ਪੂਰੇ ਪੰਜਾਬ ਵਿਚ ਭਾਜਪਾ ਵਰਕਰਾਂ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੀਆਂ 2500 ਤੋਂ ਵੱਧ ਵੱਖ-ਵੱਖ ਥਾਵਾਂ ’ਤੇ 18 ਹਜ਼ਾਰ ਤੋਂ ਵੱਧ ਭਾਜਪਾ ਵਰਕਰਾਂ ਨੇ ਮੰਡਲ ਪੱਧਰ ’ਤੇ ਸ਼ਾਂਤਮਈ ਰੋਸ-ਪ੍ਰਦਰਸ਼ਨ ਕੀਤਾ। ਕੁਆਰੰਟੀਨ ਹੋਣ ਕਾਰਨ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਰਿਹਾਇਸ਼ ’ਤੇ ਰੋਸ-ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ- ਲਾਕਡਾਊਨ ਸਮੱਸਿਆ ਦਾ ਕੋਈ ਹੱਲ ਨਹੀਂ, 8 ਮਈ ਨੂੰ ਖ਼ੋਲਾਂਗੇ ਸਾਰੇ ਬਾਜ਼ਾਰ : ਸੰਯੁਕਤ ਕਿਸਾਨ ਮੋਰਚਾ

ਇਸੇ ਲੜੀ ਵਿਚ ਹੁਸ਼ਿਆਰਪੁਰ ਵਿਚ ਭਾਜਪਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਅਨੰਦਪੁਰ ਵਿਚ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅਨੰਦਪੁਰ ਵਿਚ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅੰਮ੍ਰਿਰਤਸਰ ਵਿਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜਲੰਧਰ ਵਿਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਹੁਸ਼ਿਆਰਪੁਰ ਵਿਚ ਸਾਬਕਾ ਮੰਤਰੀ ਤੀਕਸ਼ਣ ਸੂਦ, ਫਾਜ਼ਿਲਕਾ ਵਿਚ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਲੁਧਿਆਣਾ ਵਿਚ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਚ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਦਿੱਗਜ ਨੇਤਾਵਾਂ ਨੇ ਉਨ੍ਹਾਂ ਦੇ ਹਲਕਿਆਂ ਵਿਚ ਕਾਰਕੁੰਨਾਂ ਨਾਲ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ-ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ- ਐਲਾਨੇ ਸਾਰੇ ਪ੍ਰਾਜੈਕਟ ਦਸੰਬਰ 2021 ਤਕ ਕੀਤੇ ਜਾਣ ਪੂਰੇ : ਕੈਪਟਨ

ਅਸ਼ਵਨੀ ਸਰਮਾ ਨੇ ਇਸ ਮੌਕੇ ਕਿਹਾ ਕਿ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਅਤੇ ਮੁੱਖ ਮੰਤਰੀ ਮਮਤਾ ਦੇ ਨੰਦੀਗ੍ਰਾਮ ਤੋਂ ਚੋਣ ਹਾਰ ਜਾਣ ਤੋਂ ਬਾਅਦ ਬੌਖਲਾਈ ਮਮਤਾ ਦੇ ਇਸ਼ਾਰੇ ’ਤੇ ਤ੍ਰਿਣਮੂਲ ਕਾਰਕੁੰਨਾਂ ਵਲੋਂ ਨੰਦੀਗ੍ਰਾਮ ਸਮੇਤ ਪੂਰੇ ਬੰਗਾਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਸੀ। ਤ੍ਰਿਣਮੂਲ ਕਾਰਕੁੰਨਾਂ ਵਲੋਂ ਜ਼ਬਰਦਸਤੀ ਭਾਜਪਾ ਦਫ਼ਤਰਾਂ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਗਈ ਅਤੇ ਦਫ਼ਤਰਾਂ ਨੂੰ ਅੱਗ ਲਾ ਦਿੱਤੀ ਗਈ। ਅਜਿਹੀਆਂ ਘਟਨਾਵਾਂ ਲੋਕਤੰਤਰ ਨੂੰ ਸ਼ਰਮਸਾਰ ਕਰਨ ਵਾਲੀਆਂ ਹਨ ਅਤੇ ਇਹ ਘਟਨਾਵਾਂ ਮਮਤਾ ਦੇ ਸ਼ਾਸ਼ਨ ’ਤੇ ਸਵਾਲ ਖੜ੍ਹਾ ਕਰਦੀਆਂ ਹਨ।


Bharat Thapa

Content Editor

Related News