ਮਮਦੋਟ ਥਾਣੇ ’ਚ ਗੋਲੀ ਲੱਗਣ ਨਾਲ ਏ.ਐੱਸ.ਆਈ. ਦੀ ਸ਼ੱਕੀ ਹਾਲਾਤ ’ਚ ਮੌਤ, ਕਤਲ ਦਾ ਖ਼ਦਸ਼ਾ
Saturday, Oct 02, 2021 - 10:52 AM (IST)
ਮਮਦੋਟ (ਸ਼ਰਮਾ): ਬੀਤੀ ਰਾਤ ਥਾਣਾ ਮਮਦੋਟ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਰਹਿ ਰਹੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਮੌਕੇ ਤੇ ਪੁੱਜੇ ਪਰਿਵਾਰਕ ਮੈਂਬਰਾਂ ਵੱਲੋ ਉਕਤ ਘਟਨਾ ਨੂੰ ਸ਼ੱਕੀ ਤੌਰ ’ਤੇ ਵੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 800 ਨਵੀਆਂ ਸਰਕਾਰੀ ਬੱਸਾਂ ਜਲਦੀ ਸੜਕਾਂ ’ਤੇ ਦੌੜਣਗੀਆਂ : ਰਾਜਾ ਵੜਿੰਗ
ਜਾਣਕਾਰੀ ਮੁਤਾਬਕ ਏ.ਐੱਸ.ਆਈ. ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਸੌਣ ਲਈ ਚਲਾ ਗਿਆ ਸੀ ਕਿ ਦੇਰ ਰਾਤ ਕਰੀਬ 10 ਵਜੇ ਇਕ-ਦਮ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਕਿ ਏ.ਐੱਸ.ਆਈ. ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਚੁੱਕੀ ਸੀ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਏ.ਐੱਸ.ਆਈ. ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪੁੱਜ ਗਏ ਸਨ, ਜਿਨ੍ਹਾਂ ਨੇ ਮੌਤ ਸੰਬੰਧੀ ਸਾਜਿਸ਼ ਤਹਿਤ ਹੱਤਿਆ ਦਾ ਇਕ ਵੱਡਾ ਖਦਸ਼ਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ
ਫ਼ਿਲਹਾਲ ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਘਟਨਾ ਸੰਬੰਧੀ ਬੜੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਸਬੰਧ ਵਿਚ ਫਿੰਗਰ ਪ੍ਰਿੰਟ ਐਕਸਪਰਟ ਵੀ ਬੁਲਾ ਲਏ ਗਏ ਹਨ। ਪੁਲਸ ਨੇ ਮ੍ਰਿਤਕ ਏ.ਐੱਸ.ਆਈ. ਦੀ ਲਾਸ਼ ਨੂੰ ਫਿਰੋਜ਼ਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਕੇਸ ਦੀ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਸਤੀਫ਼ੇ ਮਗਰੋਂ ਕੈਪਟਨ ਦੀਆਂ ਕਾਰਵਾਈਆਂ ਤੋਂ ਕਿਸਾਨ ਆਗੂ ਨਾਖ਼ੁਸ਼, ਲਾਏ ਵੱਡੇ ਇਲਜ਼ਾਮ