ਮਮਦੋਟ : ਸੜਕ ਹਾਦਸੇ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Sunday, Nov 04, 2018 - 11:44 AM (IST)

ਮਮਦੋਟ (ਸੰਜੀਵ) - ਮਮਦੋਟ 'ਚ ਬੀਤੇ ਦਿਨੀਂ ਪਿੰਡ ਝੋਕ ਹਰੀ ਹਰ ਵਿਖੇ ਪੈਲੇਸ ਨੇੜੇ ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਕਾਰ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਕਾਰ ਸਵਾਰ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (25) ਪੁੱਤਰ ਜੋਗਿੰਦਰ ਸਿੰਘ ਵਾਸੀ ਸੈਦੇ ਕੇ ਰੁਹੇਲਾ ਵਜੋਂ ਹੋਈ ਹੈ, ਜਿਸ ਦੀ ਮੌਤ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਪੈਦਾ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੇ ਦਿਨ ਸ਼ਾਮ ਦੇ ਸਮੇਂ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਵਿਅਕਤੀ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਬਣਾ ਰਿਹਾ ਸੀ।