ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ

Sunday, Sep 06, 2020 - 06:27 PM (IST)

ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ

ਮਮਦੋਟ (ਬਲਦੇਵ): ਪੁਲਸ ਥਾਣਾ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਰਾਤ ਹੋਈ ਲੜਾਈ 'ਚ ਇਕ ਬਜ਼ੁਰਗ ਬੀਬੀ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ  ਪਿੰਡ 'ਚ ਆਂਢ-ਗੁਆਂਢ ਰਹਿੰਦੇ 2 ਭਰਾਵਾਂ ਵਿਚਾਲੇ ਪਿਛਲੇ ਸਮੇਂ ਤੋਂ ਝਗੜਾ ਚੱਲਦਾ ਆ ਰਿਹਾ ਸੀ ਤੇ ਲੰਘੀ ਰਾਤ ਕਰੀਬ 12 ਵਜੇ ਦੋਵਾਂ ਪਰਿਵਾਰਾਂ 'ਚ ਫ਼ਿਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਦੌਰਾਨ ਵੱਡੇ ਭਰਾ ਦੇ ਪਰਿਵਾਰ ਵਲੋਂ ਛੋਟੇ ਭਰਾ ਦੀ ਪਤਨੀ (ਠਾਕਰੋ (65) ਦਾ ਕਤਲ ਕਰ ਦਿੱਤਾ ਗਿਆ। ਮਮਦੋਟ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਪੀੜਤ ਧਿਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੋਗਾ 'ਚ ਜਨਾਨੀ ਨੇ ਕੀਤੀ ਸ਼ਰਮਨਾਕ ਕਰਤੂਤ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ

ਇਸ ਸਬੰਧੀ ਥਾਣਾ ਮਮਦੋਟ ਦੇ ਐਸ.ਐਚ.ਓ ਰਵੀ ਕੁਮਾਰ ਨੇ ਦੱਸਿਆ ਕਿ ਥਾਣਾ ਮਮਦੋਟ ਵਿਖੇ ਉਕਤ ਵਿਅਕਤੀਆਂ ਦੇ ਖਿਲਾਫ ਅ/ਧ 458, 302,323,148,149,34 ਆਈ.ਪੀ.ਸੀ ਮਾਮਲਾ ਦਰਜ ਕਰ ਲਿਆ ਗਿਆ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ , ਫਿਰੋਜਪੁਰ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਬੇਕਾਬੂ ਹੋਇਆ ਕੋਰੋਨਾ, ਇਕ ਹੋਰ ਬੀਬੀ ਨੇ ਤੋੜਿਆ ਦਮ


author

Shyna

Content Editor

Related News