ਮਮਦੋਟ : ਮੋਟਰਸਾਈਕਲ ਅਤੇ ਬਲੈਰੋ ਗੱਡੀ ਦੀ ਜ਼ਬਰਦਸਤ ਟੱਕਰ ਕਾਰਨ ਪਤੀ-ਪਤਨੀ ਦੀ ਮੌਤ (ਵੀਡੀਓ)

Monday, Oct 22, 2018 - 04:37 PM (IST)

ਮਮਦੋਟ (ਸੰਜੀਵ, ਧਵਨ, ਸ਼ਰਮਾ, ਜਸਵੰਤ) – ਦੁਪਹਿਰ 3 ਵਜੇ ਦੇ ਕਰੀਬ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਬਲੈਰੋ ਗੱਡੀ ਅਤੇ ਮੋਟਰਸਾਈਕਲ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਜਦਕਿ ਗੱਡੀ ਚਾਲਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਪਾ ਅੜਿੱਕੀ (ਗੁਰੂਹਰਸਹਾਏ) ਤੋਂ ਸੰਪੂਰਨ ਸਿੰਘ ਤੇ ਉਸ ਦੀ ਪਤਨੀ ਮਹਿੰਦਰ ਕੌਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਿਰੋਜ਼ਪੁਰ ਵਿਖੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਨ। ਫਿਰੋਜ਼ਪੁਰ ਜੀ. ਟੀ. ਰੋਡ 'ਤੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਨੇੜੇ ਫਿਰੋਜ਼ਪੁਰ ਤੋਂ ਆ ਰਹੀ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। PunjabKesari

ਘਟਨਾ ਸਥਾਨ 'ਤੇ ਪਹੁੰਚੇ ਥਾਣਾ ਲੱਖੋ ਕੇ ਬਹਿਰਾਮ ਦੇ ਸਬ-ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਵਿਖੇ ਭੇਜਿਆ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੇ ਪੁੱਤਰ ਰਾਜ ਕੁਮਾਰ ਦੇ ਬਿਆਨਾਂ ਤੋਂ ਇਲਾਵਾ ਗੱਡੀ ਦੇ ਕਾਗਜ਼ਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 


Related News