ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੀਤੀ ਖ਼ੁਦਕੁਸ਼ੀ

Thursday, Apr 21, 2022 - 06:44 PM (IST)

ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੀਤੀ ਖ਼ੁਦਕੁਸ਼ੀ

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਪੁੱਤਰ ਹੰਸ ਰਾਜ ਵਾਸੀ ਅਲੀਵਾਲ ਪਿਛਲੇ ਕਾਫੀ ਸਮੇਂ ਤੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦੇ ਉਸ ਨੇ ਅੱਜ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਇਸ ਦੀ ਹਾਲਤ ਖ਼ਰਾਬ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਣੀਏ-ਕੇ-ਬਾਂਗਰ ਦੇ ਐੱਸ.ਐੱਚ.ਓ ਟੀ.ਪੀ ਸਿੰਘ ਗੋਰਾਇਆ ਨੇ ਪੁਲਸ ਪਾਰਟੀ ਏ.ਐੱਸ.ਆਈ ਮਲਕੀਤ ਸਿੰਘ ਆਦਿ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਮ੍ਰਿਤਕ ਗੁਰਵਿੰਦਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ


author

rajwinder kaur

Content Editor

Related News