ਵਿਅਕਤੀ ਦੀ ਲਾਸ਼ ਨਹਿਰ ਦੀਆਂ ਟੇਲਾਂ ਤੋਂ ਬਰਾਮਦ

Tuesday, Sep 15, 2026 - 04:03 PM (IST)

ਵਿਅਕਤੀ ਦੀ ਲਾਸ਼ ਨਹਿਰ ਦੀਆਂ ਟੇਲਾਂ ਤੋਂ ਬਰਾਮਦ

ਅਬੋਹਰ (ਸੁਨੀਲ) : ਇੱਥੋਂ ਦੇ ਨੇੜਲੇ ਪਿੰਡ ਮਲੂਕਪੁਰਾ ਤੋਂ ਕਈ ਦਿਨਾਂ ਤੋਂ ਲਾਪਤਾ ਇੱਕ ਵਿਅਕਤੀ ਦੀ ਲਾਸ਼ ਅੱਜ ਸਵੇਰੇ ਗੁਮਜਾਲ ਪਿੰਡ ਦੀਆਂ ਟੇਲਾਂ ਤੋਂ ਸੜੀ ਹੋਈ ਹਾਲਤ 'ਚ ਮਿਲੀ। ਕੱਲਰਖੇੜਾ ਚੌਂਕੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਹੈ। ਸੂਚਨਾ ਮਿਲਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚੇ ਅਤੇ ਉਸਦੀ ਪਛਾਣ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ।

ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਗੁਮਜਾਲ ਦੀਆਂ ਟੇਲਾਂ ਤੋਂ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ। ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਟੇਲਾਂ ਤੋਂ ਬਾਹਰ ਕੱਢਿਆ ਅਤੇ ਕੱਲਰਖੇੜਾ ਚੌਂਕੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪੁਲਿਸ ਕਰਮਚਾਰੀ ਮੌਕੇ ’ਤੇ ਪਹੁੰਚੇ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਅਤੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਉਸਦੀ ਪਛਾਣ ਉਸਦੀ ਲੋਅਰ ਤੋਂ ਕੀਤੀ। ਮੌਕੇ 'ਤੇ ਮੌਜੂਦ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਰਾਜਿੰਦਰ ਕੁਮਾਰ ਲਗਭਗ 45 ਸਾਲ ਦਾ ਸੀ ਅਤੇ 25 ਅਗਸਤ ਤੋਂ ਲਾਪਤਾ ਸੀ। ਉਸਦਾ ਪਰਿਵਾਰ ਉਸਦੀ ਲਗਾਤਾਰ ਭਾਲ ਕਰ ਰਿਹਾ ਸੀ।


author

Babita

Content Editor

Related News