ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਵਾਲਾ ਨਾਮਜ਼ਦ

Wednesday, Nov 27, 2024 - 09:07 AM (IST)

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਵਾਲਾ ਨਾਮਜ਼ਦ

ਬਨੂੜ (ਗੁਰਪਾਲ) : ਥਾਣਾ ਬਨੂੜ ਦੀ ਪੁਲਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਗੱਜੂ ਖੇੜਾ ਦੇ ਵਸਨੀਕ ਸ਼ੀਤਲ ਕੁਮਾਰ ਪੁੱਤਰ ਸਰਬਜੀਤ ਕੁਮਾਰ ਨੇ ਜ਼ਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਦਿੱਤੀ ਕਿ ਓਮ ਪ੍ਰਕਾਸ਼ ਪੁੱਤਰ ਲਾਲ ਚੰਦ ਥਾਣਾ ਬਨੂੜ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਦੀ ਠੱਗੀ ਮਾਰੀ ਹੈ। ਓਮ ਪ੍ਰਕਾਸ਼ ਨੇ ਨਾ ਤਾਂ ਉਸ ਨੂੰ ਸਰਕਾਰੀ ਨੌਕਰੀ ਦਿਵਾਈ ਅਤੇ ਨਾ ਹੀ ਵਾਰ-ਵਾਰ ਮੰਗਣ ’ਤੇ ਪੈਸੇ ਵਾਪਸ ਕੀਤੇ।

ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੜਤਾਲ ਕਰਨ ਉਪਰੰਤ ਓਮ ਪ੍ਰਕਾਸ਼ ਖਿਲਾਫ ਧਾਰਾ 406, 420 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News