ਭਾਰੀ ਮਾਤਰਾ ''ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ, ਇਕ ਗ੍ਰਿਫ਼ਤਾਰ

Tuesday, Jul 02, 2019 - 05:24 PM (IST)

ਭਾਰੀ ਮਾਤਰਾ ''ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ, ਇਕ ਗ੍ਰਿਫ਼ਤਾਰ

ਬਟਾਲਾ (ਬੇਰੀ) : ਨਾਰਕੋਟਿਕ ਸੈੱਲ ਬਟਾਲਾ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਅਤੇ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਬਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਗੁਪਤ ਸੂਚਨਾ ਦੇ ਆਧਾਰ 'ਤੇ ਝਾੜੀਆਂਵਾਲ ਪੁਲ 'ਤੇ ਐੱਸ. ਆਈ. ਬਲਵਿੰਦਰ ਸਿੰਘ ਪੱਡਾ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਜਗਜੀਤ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਵਡਾਲਾ ਗ੍ਰੰਥੀਆਂ ਹਾਲ ਵਾਸੀ ਖ਼ਾਲਸਾ ਐਵੀਨਿਊ ਕਾਦੀਆਂ ਰੋਡ ਬਟਾਲਾ ਨੂੰ 29 ਹਜ਼ਾਰ 186 ਨਸ਼ੀਲੇ ਕੈਪਸੂਲਾਂ/ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਡੀ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਇਹ ਹੁਣ ਤੱਕ ਦੀ ਬਟਾਲਾ ਪੁਲਸ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਅਤੇ ਉਕਤ ਵਿਅਕਤੀ ਪਿਛਲੇ ਛੇ ਮਹੀਨਿਆਂ ਤੋਂ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ ਅਤੇ ਦਿੱਲੀ ਤੋਂ ਨਸ਼ੀਲੇ ਪਦਾਰਥ ਲਿਆ ਕੇ ਇੱਥੇ ਵੇਚਦਾ ਹੈ। ਇਸ ਮੌਕੇ ਨਾਰਕੋਟਿਕ ਸੈੱਲ ਬਟਾਲਾ ਦੇ ਇੰਚਾਰਜ ਇੰਸਪੈਕਟਰ ਟੀ.ਪੀ. ਸਿੰਘ, ਐੱਸ.ਆਈ. ਬਲਵਿੰਦਰ ਸਿੰਘ ਪੱਡਾ, ਏ. ਐੱਸ. ਆਈ. ਮਨੋਹਰ ਲਾਲ, ਏ. ਐੱਸ. ਆਈ. ਪਤਰਸ ਮਸੀਹ, ਏ.ਐੱਸ.ਆਈ. ਨੰਦ ਲਾਲ ਰੀਡਰ, ਏ.ਐੱਸ.ਆਈ. ਜਗਤਾਰ ਸਿੰਘ, ਹੌਲਦਾਰ ਬਘੇਲ ਸਿੰਘ ਆਦਿ ਹਾਜ਼ਰ ਸਨ। 


author

Anuradha

Content Editor

Related News