20 ਪੇਟੀਆਂ ਸ਼ਰਾਬ ਸਮੇਤ 1 ਕਾਬੂ
Friday, Jun 09, 2017 - 08:06 AM (IST)
ਫਰੀਦਕੋਟ (ਰਾਜਨ) - ਥਾਣਾ ਸਿਟੀ ਦੀ ਪੁਲਸ ਨੇ 20 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਕੋਟਕਪੂਰਾ ਰੋਡ 'ਤੇ ਸਥਿਤ ਸੇਮ ਨਾਲੇ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਕਾਰ, ਜਿਸ ਦਾ ਸ਼ੀਸ਼ਾ ਟੁੱਟਾ ਹੋਇਆ ਸੀ, ਕੋਟਕਪੂਰਾ ਵਾਲੇ ਪਾਸਿਓਂ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 20 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ।
ਕਾਬੂ ਕਾਰ ਚਾਲਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸੀਤਾ ਰਾਮ ਵਾਸੀ ਗਿੱਲ ਪੱਤੀ ਪਿੰਡ ਪੰਜਗਰਾਈਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖਿਲਾਫ਼ ਸ਼ਰਾਬ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
