ਹਸਪਤਾਲ ''ਚੋਂ ਫਰਾਰ ਹਵਾਲਾਤੀ ਗ੍ਰਿਫਤਾਰ
Monday, Aug 14, 2017 - 07:54 AM (IST)
ਪਟਿਆਲਾ (ਬਲਜਿੰਦਰ) - ਦੋ ਦਿਨ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚੋਂ ਫਰਾਰ ਹਵਾਲਾਤੀ ਅਮਨਦੀਪ ਸਿੰਘ ਵਾਸੀ ਪਿੰਡ ਮਹਿਲ ਖੁਰਦ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰ ਕੇ ਮੁੜ ਜੇਲ ਭੇਜ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਥਾਣਾ ਸਿਵਲ ਲਾਈਨਜ਼ ਦੇ ਐੈੱਸ. ਐੈੱਚ. ਓ. ਇੰਸਪੈਕਟਰ ਜੇ. ਐੈੱਸ. ਰੰਧਾਵਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਨੂੰ ਉਸ ਦੇ ਘਰੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ।
ਇਥੇ ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਪਟਿਆਲਾ ਵਿਖੇ ਸਥਿਤ ਰਜਿੰਦਰਾ ਹਸਪਤਾਲ ਵਿਚੋਂ ਇਲਾਜ ਅਧੀਨ ਹਵਾਲਾਤੀ ਅਮਨਦੀਪ ਸਿੰਘ ਵਾਸੀ ਪਿੰਡ ਮਹਿਲ ਖੁਰਦ, ਜ਼ਿਲਾ ਸ਼ਹੀਦ ਭਗਥ ਸਿੰਘ ਨਗਰ ਫਰਾਰ ਹੋ ਗਿਆ ਸੀ। ਅਮਨਦੀਪ ਐੈੱਨ. ਡੀ. ਪੀ. ਐੈੱਸ. ਐਕਟ ਅਧੀਨ ਦਰਜ ਮਾਮਲੇ ਵਿਚ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਸੀ ਤੇ ਉਸ ਨੂੰ ਦੌਰਾ ਪੈਂਦਾ ਸੀ। ਉਸਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੋਂ ਉਹ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਦੇ ਪੁਲਸ ਨੇ ਅਮਨਦੀਪ ਖਿਲਾਫ ਧਾਰਾ 224 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਸੀ।
