ਨਾਬਾਲਿਗ ਲੜਕੀ ਨੂੰ ਭਜਾਉਣ ਵਾਲੇ ਨੂੰ ਜੇਲ ਭੇਜਿਆ
Monday, Oct 16, 2017 - 08:04 AM (IST)
ਪਾਤੜਾਂ (ਮਾਨ) - ਪਿੰਡ ਸ਼ੇਰਗੜ੍ਹ ਦੇ ਵਸਨੀਕ ਨੌਜਵਾਨ ਲੜਕੇ ਵੱਲੋਂ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਸ਼ੁਤਰਾਣਾ ਪੁਲਸ ਨੇ ਕਥਿਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।ਜਾਣਕਾਰੀ ਦਿੰਦਿਆਂ ਥਾਣਾ ਸ਼ੁਤਰਾਣਾ ਦੇ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਗੜ੍ਹ ਵਾਸੀ ਮਾਲਕ ਰਾਮ ਨਾਂ ਦਾ ਨੌਜਵਾਨ 14 ਸਾਲ ਦੀ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਘਰੋਂ ਲੈ ਗਿਆ। ਲੜਕੀ ਦੇ ਦਾਦੇ ਨੇ ਮਾਲਕ ਰਾਮ ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਠਰੂਆ ਚੌਕੀ ਇੰਚਾਰਜ ਜਜਵਿੰਦਰ ਸਿੰਘ ਨੇ ਮਾਮਲੇ ਦੀ ਪੜਤਾਲ ਆਰੰਭ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਪੂਰੀ ਸਰਗਰਮੀ ਨਾਲ ਕਥਿਤ ਦੋਸ਼ੀ ਦੀ ਭਾਲ ਕੀਤੇ ਜਾਣ 'ਤੇ ਅਖੀਰ ਪਿੰਡ ਢਾਬੀ ਗੁੱਜਰਾਂ ਨੇੜੇ ਪੁਲਸ ਨੇ ਕਥਿਤ ਦੋਸ਼ੀ ਨੂੰ ਨਾਬਾਲਗ ਲੜਕੀ ਸਮੇਤ ਕਾਬੂ ਕਰ ਲਿਆ। ਪੁਲਸ ਨੇ ਮਾਲਕ ਰਾਮ ਖਿਲਾਫ ਮੁਕੱਦਮਾ ਨੰਬਰ 231, ਆਈ. ਪੀ. ਸੀ. ਦੀ ਧਾਰਾ 363, 366-ਏ. ਤਹਿਤ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ ਭੇਜ ਦਿੱਤਾ ਹੈ।
