ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਣੇ ਕਾਬੂ

Wednesday, Jul 12, 2017 - 07:51 AM (IST)

ਮੋਗਾ (ਆਜ਼ਾਦ) - ਸਥਾਨਕ ਪੁਲਸ ਵੱਲੋਂ ਗਲਤ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ-ਨਾਰਕੋਟਿਕਸ ਸੈੱਲ ਮੋਗਾ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ 9 ਐੱਮ. ਐੱਮ. ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਆਈ. ਵਜ਼ੀਰ ਸਿੰਘ ਨੇ ਦੱਸਿਆ ਕਿ ਜਦੋਂ ਐਂਟੀ-ਨਾਰਕੋਟਿਕਸ ਸੈੱਲ ਮੋਗਾ ਦੇ ਇੰਚਾਰਜ ਲਖਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਲਤ ਅਨਸਰਾਂ ਦੀ ਭਾਲ ਲਈ ਇਲਾਕੇ 'ਚ ਗਸ਼ਤ ਕਰਦੇ ਹੋਏ ਦਾਣਾ ਮੰਡੀ, ਮੋਗਾ ਕੋਲ ਜਾ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਇਕ ਮੋਟਰ ਸਾਈਕਲ ਸਵਾਰ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਕੁਲਦੀਪ ਸਿੰਘ ਨਿਵਾਸੀ ਐੱਫ. ਸੀ. ਆਈ. ਰੋਡ ਮੋਗਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਸ ਪਾਰਟੀ ਨੂੰ ਦੇਖਦੇ ਹੀ ਉਸ ਨੇ ਮੋਟਰਸਾਈਕਲ ਪਿੱਛੇ ਮੋੜਨ ਦਾ ਯਤਨ ਕੀਤਾ ਤਾਂ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ 9 ਐੱਮ. ਐੱਮ. ਦਾ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ, ਜਿਸ 'ਤੇ ਪੁਲਸ ਪਾਰਟੀ ਨੇ ਮੁਲਜ਼ਮ ਨੂੰ ਤੁਰੰਤ ਆਪਣੀ ਹਿਰਾਸਤ ਵਿਚ ਲੈ ਲਿਆ। 
ਪੁਲਸ ਮੁਲਾਜ਼ਮ ਦਾ ਡਿੱਗਿਆ ਸੀ ਪਿਸਤੌਲ
ਇਸ ਸਬੰਧੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਪਿਸਤੌਲ, ਜੋ ਕਥਿਤ ਮੁਲਜ਼ਮ ਤੋਂ ਬਰਾਮਦ ਕੀਤਾ ਗਿਆ ਹੈ, ਪਿਛਲੇ ਸਾਲ ਪੀ. ਸੀ. ਆਰ. ਦੇ ਇਕ ਮੁਲਾਜ਼ਮ ਦਾ ਡਿੱਗਿਆ ਸੀ। ਇਸ ਸਬੰਧੀ ਥਾਣਾ ਸਿਟੀ ਮੋਗਾ 'ਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਹੁਣ ਬਰਾਮਦ ਕਰ ਲਿਆ ਗਿਆ ਹੈ। ਪੁਲਸ ਪੁੱਛਗਿੱਛ ਕਰ ਰਹੀ ਹੈ ਕਿ ਉਕਤ ਪਿਸਤੌਲ ਉਸ ਨੂੰ ਕਿੱਥੋਂ ਮਿਲਿਆ ਸੀ। 


Related News