ਨਾਜਾਇਜ਼ ਸ਼ਰਾਬ ਬਰਾਮਦ, 5 ਦੋਸ਼ੀ ਟਰੈਕਟਰ-ਟਰਾਲੀ ਸਣੇ ਕਾਬੂ
Friday, Aug 11, 2017 - 07:50 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ, ਜਗਸੀਰ) - ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਟਰੈਕਟਰ-ਟਰਾਲੀ 'ਚ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਰੱਖ ਕੇ ਵੇਚਣ ਲਈ ਲਿਜਾ ਰਹੇ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਪੁਲਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਫੈਲੀ ਸਿੰਘ, ਹੌਲਦਾਰ ਤਰਸੇਮ ਸਿੰਘ, ਹੌਲਦਾਰ ਭੁਪਿੰਦਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮਾਣੂਕੇ ਵਿਖੇ ਸ਼ਹੀਦ ਚਰਨ ਸਿੰਘ ਦੀ ਯਾਦਗਰ ਨਜ਼ਦੀਕ ਇਕ ਟਰੈਕਟਰ-ਟਰਾਲੀ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ 'ਚੋਂ 60 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਅਤੇ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਗੁਰਚਰਨ ਸਿੰਘ ਉਰਫ ਜੋਧਾ ਪੁੱਤਰਾਨ ਸੋਹਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਤਾਰਾ ਸਿੰਘ, ਮਨਦੀਪ ਸਿੰਘ ਉਰਫ ਪੋਹਲਾ ਪੁੱਤਰ ਸੁਖਮੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਬਿੱਲੂ ਸਿੰਘ ਸਾਰੇ ਵਾਸੀ ਮਾਣੂਕੇ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਫੈਲੀ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਆਪਣੇ ਟਰੈਕਟਰ-ਟਰਾਲੀ 'ਚ ਉਕਤ ਸ਼ਰਾਬ ਲੋਡ ਕਰ ਕੇ ਵੱਖ-ਵੱਖ ਪਿੰਡਾਂ 'ਚ ਵੇਚਣ ਲਈ ਲਿਜਾ ਰਹੇ ਸਨ।