200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ

12/28/2020 3:03:33 PM

ਪਾਤੜਾਂ (ਸਨੇਹੀ) : ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਦਰ ਥਾਣਾ ਪਾਤੜਾਂ ਦੇ ਇੰਚਾਰਜ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਕੁਲਵੰਤ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਖਾਸਪੁਰ ਦੇ ਬੱਸ ਸਟੈਂਡ ਨਜ਼ਦੀਕ ਆਉਂਦੇ ਇੱਕ ਮੋਟਰਸਾਈਕਲ ’ਤੇ ਸਵਾਰ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ।

ਕਥਿਤ ਦੋਸ਼ੀ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਕਾਕਾ ਰਾਮ ਵਾਸੀ ਡੇਰਾ ਗੰਗਾ ਨਗਰ ਪਿੰਡ ਦੁਤਾਲ ਥਾਣਾ ਪਾਤੜਾਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News