900 ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ, ਮਾਮਲਾ ਦਰਜ

01/18/2021 4:23:36 PM

ਰਾਜਪੁਰਾ (ਚਾਵਲਾ, ਨਿਰਦੋਸ਼) : ਥਾਣਾ ਖੇੜੀ ਗੰਢਿਆ ਪੁਲਸ ਰਾਜਪੁਰਾ ਨੇ ਇਕ ਵਿਅਕਤੀ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏ. ਐਸ. ਆਈ. ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਬਡੋਲੀ ਗੁੱਜਰਾਂ ’ਤੇ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਦੇ ਕੋਲੋਂ 900 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਦੋਸ਼ੀ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਪਾਲ ਸਿੰਘ ਦੇ ਤੌਰ ’ਤੇ ਹੋਈ ਹੈ। ਪੁਲਸ ਨੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Babita

Content Editor

Related News