ਰਾਜਪੁਰਾ ''ਚ 3 ਕੱਟੇ ਦੇਸੀ ਪਿਸਤੌਲ ਸਣੇ ਪਰਵਾਸੀ ਪੁਲਸ ਅੜਿੱਕੇ
Wednesday, Apr 14, 2021 - 02:42 PM (IST)

ਰਾਜਪੁਰਾ (ਮਸਤਾਨਾ) : ਥਾਣਾ ਸਦਰ ਦੀ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 3 ਦੇਸੀ ਪਿਸਤੌਲਾਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਜੀ. ਟੀ. ਰੋਡ ’ਤੇ ਜਸ਼ਨ ਹੋਟਲ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਾਹਮਣੇ ਤੋਂ ਸ਼ੱਕੀ ਹਾਲਤ ਵਿਚ ਬੈਗ ਚੁੱਕੀ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕਿਆ।
ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿੱਚੋਂ ਤਿੰਨ ਕੱਟੇ (ਦੇਸੀ ਪਿਸਤੌਲ) ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਵਿਜੇ ਕੁਮਾਰ ਮੂਲ ਨਿਵਾਸੀ ਜ਼ਿਲ੍ਹਾ ਸੀਤਾਪੁਰ, ਯੂ. ਪੀ. ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।