11 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗ੍ਰਿਫ਼ਤਾਰ

Monday, Apr 18, 2022 - 01:59 PM (IST)

11 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗ੍ਰਿਫ਼ਤਾਰ

ਲੁਧਿਆਣਾ (ਰਿਸ਼ੀ) : 11 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਥਾਣਾ ਦੁੱਗਰੀ ਦੀ ਪੁਲਸ ਨੇ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਨਿਵਾਸੀ ਦੁੱਗਰੀ ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੁੱਗਰੀ ਦੇ ਰਹਿਣ ਵਾਲੇ ਪਿਤਾ ਨੇ ਦੱਸਿਆ ਕਿ 13 ਅਪ੍ਰੈਲ ਰਾਤ 8.30 ਵਜੇ ਉਨ੍ਹਾਂ ਦੀ ਧੀ ਘਰ ਕੋਲ ਸਥਿਤ ਦੁਕਾਨ ’ਤੇ ਸਮਾਨ ਲੈਣ ਗਈ ਸੀ, ਜਦੋਂ ਘਰ ਵਾਪਸ ਆਈ ਤਾਂ ਕਾਫੀ ਜ਼ਿਆਦਾ ਘਬਰਾਈ ਹੋਈ ਸੀ।

ਪੁੱਛਣ ’ਤੇ ਬੱਚੀ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਨੂੰ ਅਗਵਾ ਕਰ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਗਿਆ ਅਤੇ ਬਾਅਦ ਵਿਚ ਰੌਲਾ ਪਾਉਣ ’ਤੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।


author

Babita

Content Editor

Related News