ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Monday, Aug 22, 2022 - 04:17 PM (IST)

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਇੱਥੇ ਥਾਣਾ ਨੰਬਰ-1 ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਹੌਲਦਾਰ ਸਿਕੰਦਰਪਾਲ ਪੁਲਸ ਟੀਮ ਸਮੇਤ ਕਿੱਲਿਆਂਵਾਲੀ ਬਾਈਪਾਸ ਨੇੜੇ ਮੌਜੂਦ ਸਨ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਮਨਦੀਪ ਸਿੰਘ ਉਰਫ਼ ਮੰਨੂ ਪੁੱਤਰ ਸੁਰਜੀਤ ਸਿੰਘ ਵਾਸੀ ਸੀਡ ਫਾਰਮ ਪੱਕਾ ਨੇੜੇ ਢਾਣੀ ਬਲਦੇਵ ਚੇਅਰਮੈਨ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਦੀਆਂ ਨੰਬਰ ਪਲੇਟਾਂ ਉਤਾਰ ਕੇ ਅੱਗੇ ਵੇਚਣ ਦਾ ਆਦੀ ਹੈ।

ਉਹ ਅੱਜ ਵੀ ਚੋਰੀਸ਼ੁਦਾ ਮੋਟਰਸਾਈਕਲ 'ਤੇ ਕਿੱਲਿਆਂਵਾਲੀ ਰੋਡ ਵੱਲ ਆ ਰਿਹਾ ਹੈ। ਪੁਲਸ ਨੇ ਉੱਥੇ ਨਾਕਾਬੰਦੀ ਕਰਕੇ ਮਨਦੀਪ ਸਿੰਘ ਨੂੰ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News