ਨਾਬਾਲਗ ਨਾਲ ਬਦਫ਼ੈਲੀ ਕਰਨ ਵਾਲਾ ਗ੍ਰਿਫ਼ਤਾਰ
Wednesday, Nov 16, 2022 - 02:24 PM (IST)

ਚੰਡੀਗੜ੍ਹ (ਸੁਸ਼ੀਲ) : 15 ਸਾਲਾ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਵਿਅਕਤੀ ਨੂੰ ਥਾਣਾ ਮੌਲੀਜਾਗਰਾਂ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਪਛਾਣ ਮੌਲੀਜਾਗਰਾਂ ਦੀ ਚਰਨ ਸਿੰਘ ਕਾਲੋਨੀ ਵਾਸੀ ਇਕਬਾਲ ਵਜੋਂ ਹੋਈ ਹੈ। ਥਾਣਾ ਮੌਲੀਜਾਗਰਾਂ ਦੀ ਪੁਲਸ ਨੇ ਬਦਫ਼ੈਲੀ ਦਾ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਿਗ ਬੱਚੇ ਨੇ ਦੱਸਿਆ ਕਿ ਚਰਨ ਸਿੰਘ ਕਾਲੋਨੀ ਦਾ ਰਹਿਣ ਵਾਲਾ ਇਕਬਾਲ ਉਸ ਨਾਲ ਮੌਲੀਜਾਗਰਾਂ ਸਥਿਤ ਦੁਕਾਨ ’ਤੇ ਕੰਮ ਕਰਦਾ ਸੀ। ਇਕਬਾਲ ਸਿੰਘ ਨੇ ਉਸ ਨੂੰ ਵਰਗਲਾ ਕੇ ਆਪਣੇ ਘਰ ਲਿਜਾ ਕੇ ਉਸ ਨਾਲ ਬਦਫ਼ੈਲੀ ਕੀਤੀ। ਇਸ ਤੋਂ ਬਾਅਦ ਇਕਬਾਲ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਮਾਮਲੇ ਸਬੰਧੀ ਕਿਸੇ ਨੂੰ ਜਾਣਕਾਰੀ ਦਿੱਤੀ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਨਾਬਾਲਿਗ ਨੇ ਮਾਮਲੇ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦਿੱਤੀ। ਪਰਿਵਾਰ ਵਾਲੇ ਉਸ ਨੂੰ ਥਾਣੇ ਲੈ ਗਏ ਅਤੇ ਮੁਲਜ਼ਮ ਇਕਬਾਲ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।