ਭਗੌੜਾ ਕਰਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਭੇਜਿਆ ਜੇਲ੍ਹ

Tuesday, Feb 28, 2023 - 05:21 PM (IST)

ਭਗੌੜਾ ਕਰਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਭੇਜਿਆ ਜੇਲ੍ਹ

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਦਾਜ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਕੀਤੇ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਰੌਸ਼ਨ ਲਾਲ ਸੂਦ ਪੁੱਤਰ ਚਮਨ ਲਾਲ ਸੂਦ, ਵਾਸੀ ਪਿੰਡ ਚੰਡੀਗੜ੍ਹ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ 22 ਸਤੰਬਰ 2016 ਵਿਚ ਧਾਰਾ 498-ਏ ਤਹਿਤ ਮਾਮਲਾ ਦਰਜ ਹੋਇਆ ਸੀ।

ਅਦਾਲਤੀ ਕਾਰਵਾਈ 'ਚ ਸ਼ਾਮਲ ਨਾ ਹੋਣ ਕਾਰਨ ਅਦਾਲਤ ਵੱਲੋਂ ਉਕਤ ਦੋਸ਼ੀ ਨੂੰ ਸਾਲ 2021 ਵਿਚ ਭਗੌੜਾ ਕਰਾਰ ਕਰ ਦਿੱਤਾ ਗਿਆ ਸੀ, ਜਿਸ ਨੂੰ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਅਦਾਲਤ ਦੇ ਹੁਕਮਾਂ ’ਤੇ ਨਿਆਇਕ ਹਿਰਾਸਤ 'ਚ ਜੇਲ੍ਹ ਭੇਜਿਆ ਹੈ। ਇਸ ਮੌਕੇ ਹੌਲਦਾਰ ਅਵਤਾਰ ਸਿੰਘ ਅਤੇ ਨਰੇਸ਼ ਕੁਮਾਰ ਆਦਿ ਮੌਜੂਦ ਸਨ।


author

Babita

Content Editor

Related News