ਨਾਭਾ ਜੇਲ੍ਹ ’ਚ ਸਾਮਾਨ ਸੁੱਟਣ ਵਾਲਾ ਵਿਅਕਤੀ ਕਾਬੂ

06/03/2023 5:19:21 PM

ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਇਤਰਾਜ਼ਯੋਗ ਸਾਮਾਨ ਸੁੱਟਣ ’ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੀ ਪੁਲਸ ਨੇ ਸਹਾਇਕ ਸੁਪਰੀਡੈਂਟ ਅਨੂੰ ਮਲਿਕ ਦੀ ਸ਼ਿਕਾਇਤ ’ਤੇ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਨਿਊ ਸ਼ਿਵਾਜੀ ਨਗਰ ਲੁਧਿਆਣਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਜੇਲ੍ਹ ਸੁਪਰੀਡੈਂਟ ਨੇ ਦੱਸਿਆ ਕਿ ਕੁੱਝ ਵਿਅਕਤੀ ਬਾਹਰੋ ਜੇਲ੍ਹ ਅੰਦਰ ਸਾਮਾਨ ਸੁੱਟ ਰਹੇ ਸਨ।

ਜਦੋਂ ਇਸ ਬਾਰੇ ਗੇਟ ’ਤੇ ਤਾਇਨਾਤ ਟੀਮ ਨੂੰ ਪਤਾ ਲੱਗਾ ਤਾਂ ਗੁਰਪ੍ਰੀਤ ਸਿੰਘ ਸਮੇਤ ਸੇਵਾਦਾਰ ਨਾਲ ਮੋਟਰਸਾਈਕਲ ’ਤੇ ਜਾ ਕੇ ਉਨ੍ਹਾਂ ਦਾ ਪਿੱਛਾ ਕੀਤਾ। ਇਹ 3 ਵਿਅਕਤੀ, ਜੋ 2 ਮੋਟਰਸਾਈਕਲਾਂ ’ਤੇ ਸਵਾਰ ਸਨ, ਇਨ੍ਹਾਂ ’ਚੋਂ 2 ਫ਼ਰਾਰ ਹੋ ਗਏ, ਜਦੋਂ ਕਿ ਇਕ ਨੂੰ ਕਾਬੂ ਕਰ ਲਿਆ ਗਿਆ, ਜਿਸ ਕੋਲੋਂ 14 ਗ੍ਰਾਮ ਅਫ਼ੀਮ, 12 ਗ੍ਰਾਮ ਜਾਗਦਾ ਅਤੇ 4 ਪੂੜੀਆਂ ਜਰਦਾ ਬਰਾਮਦ ਹੋਇਆ। ਥਾਣਾ ਸਦਰ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Babita

Content Editor

Related News