‘ਖੂਨੀ ਡੋਰ’ ਵੇਚਣ ਵਾਲਾ ਇਕ ਮੁਲਜ਼ਮ ਕਾਬੂ

01/03/2024 4:21:55 PM

ਲੁਧਿਆਣਾ (ਰਾਜ) : ਲੋਹੜੀ ਦਾ ਤਿਉਹਾਰ ਨੇੜੇ ਆਉਂਦੇ ਹੀ ਜਾਨਲੇਵਾ ਪਲਾਸਟਿਕ ਡੋਰ ਵਿਕਣੀ ਸ਼ੁਰੂ ਹੋ ਗਈ ਹੈ। ਪੁਲਸ ਨੇ ਵੀ ਸਖ਼ਤੀ ਦਿਖਾਈ ਹੋਈ ਹੈ। ਅਜਿਹੀ ਹੀ ਲੜੀ ਤਹਿਤ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਪਲਾਸਟਿਕ ਡੋਰ ਵੇਚਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਗੁਰਨਾਮ ਨਗਰ ਦਾ ਰਹਿਣ ਵਾਲਾ ਜੈ ਕ੍ਰਿਸ਼ਨ ਹੈ। ਉਸ ਦੇ ਕਬਜ਼ੇ ’ਚੋਂ 75 ਗੱਟੂ ਬਰਾਮਦ ਹੋਏ ਹਨ। ਉਸ ਦੇ ਖ਼ਿਲਾਫ਼ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਇੰਸ. ਹਰਜੀਤ ਸਿੰਘ ਨੇ ਦੱਸਿਆ ਕਿ ਪਲਾਸਟਿਕ ਡੋਰ ਇਨਸਾਨ ਅਤੇ ਪੰਛੀਆਂ ਲਈ ਖ਼ਤਰਨਾਕ ਹੈ। ਇਸ ਨਾਲ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਇਸ ਲਈ ਪ੍ਰਸ਼ਾਸਨ ਵੱਲੋਂ ਇਸ ਨੂੰ ਬੈਨ ਕੀਤਾ ਗਿਆ ਹੈ ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰ ਰਹੇ ਹਨ। ਪੁਲਸ ਨੇ ਡੋਰ ਵੇਚਣ ਵਾਲਿਆਂ ’ਤੇ ਸਖ਼ਤੀ ਕੀਤੀ ਹੋਈ ਹੈ। ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ’ਚ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਜੈ ਕ੍ਰਿਸ਼ਨ ਜੋ ਕਿ ਜਾਨਲੇਵਾ ਡੋਰ ਵੇਚ ਰਿਹਾ ਹੈ ਅਤੇ ਸਪਲਾਈ ਕਰਨ ਲਈ ਜਾ ਰਿਹਾ ਹੈ। ਇਸ ’ਤੇ ਪੁਲਸ ਨੇ ਮੁਲਜ਼ਮ ਨੂੰ ਨਾਕਾਬੰਦੀ ਦੌਰਾਨ ਫੜ੍ਹ ਲਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਡੋਰ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਨ੍ਹਾਂ-ਕਿਨ੍ਹਾਂ ਲੋਕਾਂ ਨੂੰ ਵੇਚਣੀ ਸੀ।
 


Babita

Content Editor

Related News